Advisor to Chandigarh administrator: ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹੁਕਮ
Published : Jan 29, 2024, 9:20 pm IST
Updated : Jan 29, 2024, 9:20 pm IST
SHARE ARTICLE
Rajeev Verma appointed Advisor to Chandigarh administrator
Rajeev Verma appointed Advisor to Chandigarh administrator

1992 ਬੈਚ ਦੇ IAS ਅਧਿਕਾਰੀ ਪੁਡੂਚੇਰੀ ਵਿਚ ਨਿਭਾ ਰਹੇ ਹਨ ਸੇਵਾਵਾਂ

Advisor to Chandigarh administrator: ਪੁਡੂਚੇਰੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਹੋਣਗੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਅਹੁਦਾ ਪਿਛਲੇ ਤਿੰਨ ਮਹੀਨਿਆਂ ਤੋਂ ਖਾਲੀ ਪਿਆ ਸੀ। ਵਰਮਾ 1992 ਬੈਚ ਦੇ ਆਈਏਐਸ ਹਨ। ਧਰਮਪਾਲ ਦੀ ਸੇਵਾਮੁਕਤੀ ਤੋਂ ਬਾਅਦ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੂੰ ਇਸ ਅਹੁਦੇ ਦਾ ਵਾਧੂ ਚਾਰਜ ਦਿਤਾ ਗਿਆ ਸੀ। ਇਹ ਅਹੁਦਾ ਚੰਡੀਗੜ੍ਹ ਵਿਚ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹੱਤਵਪੂਰਨ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਲਾਹਕਾਰ ਦੇ ਅਹੁਦੇ ਲਈ ਕਈ ਸੀਨੀਅਰ ਅਧਿਕਾਰੀ ਦੌੜ ਵਿਚ ਸਨ। ਇਨ੍ਹਾਂ ਵਿਚ ਦਿੱਲੀ, ਅਰੁਣਾਚਲ ਪ੍ਰਦੇਸ਼ ਤੋਂ ਗੋਆ ਤਕ ਦੇ ਆਈਏਐਸ ਅਧਿਕਾਰੀ ਸ਼ਾਮਲ ਸਨ। ਇਸ ਅਹੁਦੇ ਲਈ ਸ਼ਰਦ ਚੌਹਾਨ, ਅਸ਼ਵਨੀ ਕੁਮਾਰ, ਸੰਜੀਵ ਕੁਮਾਰ, ਮਨੀਸ਼ ਗੁਪਤਾ ਅਤੇ ਅਮਿਤ ਯਾਦਵ ਦੇ ਨਾਂ ਚਰਚਾ 'ਚ ਸਨ। ਹੁਣ ਰਾਜੀਵ ਵਰਮਾ ਨੂੰ ਇਹ ਅਹੁਦਾ ਦਿਤਾ ਗਿਆ ਹੈ। ਚੰਡੀਗੜ੍ਹ ਵਿਚ ਪ੍ਰਸ਼ਾਸਕ ਦੇ ਸਲਾਹਕਾਰ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ।

ਇਸ ਤੋਂ ਪਹਿਲਾਂ 22 ਦਸੰਬਰ ਨੂੰ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆਏ ਸਨ। ਉਸ ਸਮੇਂ ਵੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦੇ ਸਾਹਮਣੇ ਇਕ ਮਜ਼ਬੂਤ ਅਤੇ ਤਜਰਬੇਕਾਰ ਸਲਾਹਕਾਰ ਨਿਯੁਕਤ ਕਰਨ ਦੀ ਮੰਗ ਰੱਖੀ ਸੀ। ਹਾਲਾਂਕਿ, ਗਣਤੰਤਰ ਦਿਵਸ ਸਮਾਰੋਹ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਸਬੰਧ ਵਿਚ ਆਦੇਸ਼ ਜਾਰੀ ਕੀਤੇ ਹਨ।

 (For more Punjabi news apart from Rajeev Verma appointed Advisor to Chandigarh administrator, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement