CM ਆਤਿਸ਼ੀ ਨੇ LG ਦੇ ਪੱਤਰ ਦਾ ਦਿੱਤਾ ਜਵਾਬ , ਲਿਖਿਆ- ਤੁਸੀਂ ਦਿੱਲੀ ਦੇ ਲੋਕਾਂ ਨੂੰ ਧੋਖਾ ਦੇ ਰਹੇ ਹੋ
Published : Jan 29, 2025, 1:19 pm IST
Updated : Jan 29, 2025, 1:19 pm IST
SHARE ARTICLE
CM Atishi replied to LG's letter News in punjabi
CM Atishi replied to LG's letter News in punjabi

ਵੀਕੇ ਸਕਸੈਨਾ ਨੇ ਆਤਿਸ਼ੀ ਨੂੰ ਇੱਕ ਪੱਤਰ ਲਿਖ ਕੇ ਯਮੁਨਾ ਨਦੀ ਵਿੱਚ ਜ਼ਹਿਰ ਸੁੱਟਣ ਸਬੰਧੀ ਕੇਜਰੀਵਾਲ ਦੇ ਬਿਆਨ ਨੂੰ ਦੇਸ਼ ਦੀ ਸ਼ਾਂਤੀ ਲਈ ਖ਼ਤਰਾ ਕਰਾਰ ਦਿੱਤਾ ਸੀ।

CM Atishi replied to LG's letter News in punjabi : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਹਰਿਆਣਾ ਸਰਕਾਰ ਉੱਤੇ ਯਮੁਨਾ ਦੇ ਪਾਣੀ ਵਿੱਚ ਜ਼ਹਿਰ ਘੋਲਣ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਜਾਰੀ ਹੈ। ਬੁੱਧਵਾਰ ਨੂੰ, ਸੀਐਮ ਆਤਿਸ਼ੀ ਨੇ ਇੱਕ ਪੱਤਰ ਲਿਖ ਕੇ ਐਲਜੀ ਵੀਕੇ ਸਕਸੈਨਾ ਦੇ ਪੱਤਰ ਦਾ ਜਵਾਬ ਦਿੱਤਾ। ਆਤਿਸ਼ੀ ਨੇ ਪੱਤਰ ਵਿੱਚ ਲਿਖਿਆ- ਯਮੁਨਾ ਵਿੱਚ ਅਮੋਨੀਆ ਦਾ ਪੱਧਰ ਆਮ ਸੀਮਾ ਤੋਂ 700% ਵੱਧ ਹੈ। ਐਲਜੀ ਦੀ ਰਿਪੋਰਟ ਵਿੱਚ ਹੇਰਾਫ਼ੇਰੀ ਕਰਨ ਦੇ ਬਾਵਜੂਦ, ਇਸ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਦੋਸ਼ੀਆਂ ਨੂੰ ਬਚਾ ਕੇ ਐਲਜੀ ਦਿੱਲੀ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ।

ਉਨ੍ਹਾਂ ਲਿਖਿਆ- ਐਲਜੀ ਲਗਾਤਾਰ ਹਰਿਆਣਾ ਸਰਕਾਰ ਦਾ ਬਚਾਅ ਕਰ ਰਹੇ ਹਨ। ਨਾਲ ਹੀ ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਸਪਲਾਈ ਕੀਤੇ ਜਾ ਰਹੇ ਦੂਸ਼ਿਤ ਪਾਣੀ ਬਾਰੇ ਵੀ ਕੋਈ ਕਾਰਵਾਈ ਨਹੀਂ ਕੀਤੀ। ਇਥੇ ਇਹ ਸਵਾਲ ਉਠਦਾ ਹੈ ਕਿ ਐਲਜੀ ਦੀ ਵਫ਼ਾਦਾਰੀ ਕਿੱਥੇ ਹੈ? ਦਰਅਸਲ, ਦਿੱਲੀ ਦੇ ਉਪ ਰਾਜਪਾਲ (ਐਲਜੀ) ਵੀਕੇ ਸਕਸੈਨਾ ਨੇ ਮੰਗਲਵਾਰ ਨੂੰ ਸੀਐਮ ਆਤਿਸ਼ੀ ਨੂੰ ਇੱਕ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਨੇ ਯਮੁਨਾ ਨਦੀ ਵਿੱਚ ਜ਼ਹਿਰ ਸੁੱਟਣ ਸਬੰਧੀ ਕੇਜਰੀਵਾਲ ਦੇ ਬਿਆਨ ਨੂੰ ਦੇਸ਼ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਖ਼ਤਰਾ ਕਰਾਰ ਦਿੱਤਾ ਸੀ।

ਐਲਜੀ ਨੇ ਪੱਤਰ ਵਿੱਚ ਕਿਹਾ- ਚੋਣਾਂ ਦੌਰਾਨ ਕੇਜਰੀਵਾਲ ਦੇ ਬਿਆਨ ਨਾਲ ਦੋ ਗੁਆਂਢੀ ਸੂਬਿਆਂ ਵਿੱਚ ਵੱਡਾ ਵਿਵਾਦ ਪੈਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਸੀਐਮ ਆਤਿਸ਼ੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ  ਕੇ ਇਸ ਭੰਬਲਭੂਸੇ ਅਤੇ ਡਰ ਨੂੰ ਹੋਰ ਮਜ਼ਬੂਤ ​​ਕਰ ਦਿੱਤਾ ਹੈ। ਅਜਿਹੇ ਬਿਆਨ ਦੋ ਰਾਜਾਂ ਦਰਮਿਆਨ ਅਮਨ-ਕਾਨੂੰਨ ਨੂੰ ਵਿਗਾੜ ਸਕਦੇ ਹਨ। ਜਦਕਿ ਦਿੱਲੀ ਜਲ ਬੋਰਡ ਨੇ ਦਿੱਲੀ ਸਰਕਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement