
''ਪ੍ਰਮਾਤਮਾ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ੇ''
ਯੂਪੀ ਵਿਚ ਪ੍ਰਯਾਗਰਾਜ ਮਹਾਕੁੰਭ ਵਿਚ ਮਚੀ ਭਗਦੜ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਕਿਹਾ ਹੈ ਕਿ ਮਹਾਕੁੰਭ 'ਚ ਭਗਦੜ ਦੀ ਘਟਨਾ ਬਹੁਤ ਹੀ ਦੁਖ਼ਦਾਈ ਹੈ।
ਮੈਂ ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ੇ। ਸ਼ਰਧਾਲੂ ਸਾਵਧਾਨੀ ਵਰਤਣ।
ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਇੱਕ ਦੂਜੇ ਦੀ ਸੁਰੱਖਿਆ ਦਾ ਖਿਆਲ ਰੱਖੋ। ਮੰਗਲਵਾਰ ਦੀ ਦੇਰ ਰਾਤ ਕਰੀਬ 1.30 ਵਜੇ ਪ੍ਰਯਾਗਰਾਜ ਦੇ ਸੰਗਮ ਤੱਟ 'ਤੇ ਭਗਦੜ ਮੱਚ ਗਈ। ਇਸ ਹਾਦਸੇ 'ਚ 14 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। 50 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ 14 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।