
''ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ''
PM Narendra Modi on Mahakumbh Stampede: ਪ੍ਰਯਾਗਰਾਜ ਮਹਾਕੁੰਭ 'ਚ ਮੌਨੀ ਅਮਾਵਸਿਆ ਦੇ ਮੌਕੇ 'ਤੇ ਕਰੋੜਾਂ ਸ਼ਰਧਾਲੂ ਇਸ਼ਨਾਨ ਕਰਨ ਲਈ ਸੰਗਮ 'ਚ ਪਹੁੰਚੇ, ਜਿਸ ਤੋਂ ਬਾਅਦ ਭਗਦੜ ਮਚ ਗਈ। ਇਸ ਘਟਨਾ 'ਚ ਕਈ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹੁਣ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਯੂਪੀ ਸਰਕਾਰ ਦੇ ਸੰਪਰਕ ਵਿੱਚ ਹਨ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਲਿਖਿਆ, ''ਪ੍ਰਯਾਗਰਾਜ ਮਹਾਕੁੰਭ 'ਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸ਼ਰਧਾਲੂਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ 'ਚ ਲੱਗਾ ਹੋਇਆ ਹੈ। ਮੈਂ ਸੀਐਮ ਯੋਗੀ ਨਾਲ ਗੱਲਬਾਤ ਕੀਤੀ ਅਤੇ ਮੈਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਾਂ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਚਾਰ ਵਾਰ ਫ਼ੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮੁੱਖ ਮੰਤਰੀ ਯੋਗੀ ਨੂੰ ਫ਼ੋਨ ਕਰ ਕੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।