
ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ...
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਸਮੂਹ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਅਤੇ 9 ਹੋਰ ਦੇ ਖਿਲਾਫ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਉਣ ਦੀ ਮੰਜ਼ੂਰੀ ਦੇਣ ਲਈ ਸ਼ਨੀਵਾਰ ਨੂੰ ਦਿੱਲੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਦੇਸ਼ ਧ੍ਰੋਹ ਕਨੂੰਨ ਨੂੰ ਗਲਤ ਤਰੀਕੇ ਨਾਲ ਸਮਝਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੋਂ ਘੱਟ ਨਹੀਂ ਹੈ।
Kejriwal
ਸ਼੍ਰੀ ਚਿਦੰਬਰਮ ਨੇ ਟਵੀਟ ਕਰ ਕਿਹਾ, ਮੈਂ ਕਈਂ ਗੁਨਾਹਾਂ ਲਈ ਕਨ੍ਹੱਈਆ ਕੁਮਾਰ ਅਤੇ ਹੋਰਨਾਂ ਦੇ ਖਿਲਾਫ ਆਈਪੀਸੀ ਦੀ ਧਾਰਾ 124 ਏ ਅਤੇ 120 ਬੀ ਦੇ ਤਹਿਤ ਮੁਕੱਦਮਾ ਚਲਾਉਣ ਲਈ ਦਿੱਤੀ ਗਈ ਮੰਜ਼ੂਰੀ ‘ਤੇ ਪੂਰੀ ਤਰ੍ਹਾਂ ਅਸਹਮਤੀ ਪ੍ਰਗਟ ਕਰਦਾ ਹਾਂ।
Chidamram
ਦਿੱਲੀ ਸਰਕਾਰ ਦੇਸ਼ ਧ੍ਰੋਹ ਕਾਨੂੰਨ ਨੂੰ ਗਲਤ ਤਰੀਕੇ ਨਾਲ ਸਮਝਣ ਵਿੱਚ ਕੇਂਦਰ ਸਰਕਾਰ ਤੋਂ ਘੱਟ ਨਹੀਂ ਹੈ। ਧਿਆਨ ਯੋਗ ਹੈ ਕਿ ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੂੰ ਕਨ੍ਹੱਈਆ ਕੁਮਾਰ ਅਤੇ 9 ਹੋਰਨਾਂ ਦੇ ਖਿਲਾਫ ਦੇਸ਼ ਧ੍ਰੋਹ ਦੇ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਸ਼ੁੱਕਰਵਾਰ ਰਾਤ ਨੂੰ ਮੰਜ਼ੂਰੀ ਦੇ ਦਿੱਤੀ ਹੈ।