ਕੇਜਰੀਵਾਲ ਸਰਕਾਰ ਅੱਜ ਤੋਂ ਪੀੜਿਤਾਂ ਨੂੰ ਦੇਵੇਗੀ ਮੁਆਵਜ਼ਾ
Published : Feb 29, 2020, 12:51 pm IST
Updated : Mar 9, 2020, 10:41 am IST
SHARE ARTICLE
Kejriwal
Kejriwal

ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਤੋਂ ਹਿੰਸਾ ਪੀੜਿਤਾਂ ਦੀ ਮਦਦ ਲਈ ਮੁਆਵਜਾ ਦੇਣ ਦੀ ਪ੍ਰਕਿਰਿਆ...

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਤੋਂ ਹਿੰਸਾ ਪੀੜਿਤਾਂ ਦੀ ਮਦਦ ਲਈ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸਦੇ ਲਈ ਦਿੱਲੀ ਸਰਕਾਰ ਨੇ ਦੇਸ਼ ਦੇ ਪ੍ਰਮੁੱਖ ਅਖਬਾਰਾਂ ਵਿੱਚ ਇੱਕ ਫ਼ਾਰਮ ਪ੍ਰਕਾਸ਼ਿਤ ਕੀਤਾ ਹੈ।

DelhiDelhi

ਇਸ ਫ਼ਾਰਮ ਨੂੰ ਭਰਕੇ ਕੇਜਰੀਵਾਲ ਸਰਕਾਰ ਨੂੰ ਮਦਦ ਲਈ ਦਾਅਵਾ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਦੰਗਾ ਪੀੜਿਤ ਲੋਕਾਂ ਲਈ ਨੌ ਸਹਾਰਾ ਕੇਂਦਰ ਸਥਾਪਿਤ ਕੀਤੇ ਹਨ ਅਤੇ ਉਨ੍ਹਾਂ ਦੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਵੰਡ ਰਹੀ ਹੈ।

DelhiDelhi

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਤਰੀ-ਪੂਰਵੀ ਦਿੱਲੀ ‘ਚ ਇਸ ਹਫਤੇ ਦੀ ਸ਼ੁਰੁਆਤ ਵਿੱਚ ਹੋਈ ਹਿੰਸਾ ਦੇ ਦੌਰਾਨ ਜਿਨ੍ਹਾਂ ਲੋਕਾਂ ਦੇ ਘਰ ਸੜੇ ਹਨ, ਉਨ੍ਹਾਂ ਨੂੰ ਸਰਕਾਰ ਨੇ ਮੁਆਵਜੇ ਦੇ ਤੌਰ ‘ਤੇ 25 ਹਜਾਰ ਰੁਪਏ ਨਕਦ ਦੇਣਾ ਸ਼ੁਰੂ ਕਰ ਦਿੱਤਾ ਹੈ।

KejriwalKejriwal

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਦੰਗਾ ਪੀੜਿਤ ਲੋਕਾਂ ਦੀ ਮਦਦ ਲਈ 18 ਮੈਜਿਸਟਰੇਟਾਂ, ਚਾਰ ਨਾਇਟ ਮੈਜਿਸਟਰੇਟਾਂ ਦੀ ਨਿਯੁਕਤੀ ਕੀਤੀ ਹੈ। ਦਿੱਲੀ ਸਰਕਾਰ ਦੇ ਐਲਾਨ ਅਨੁਸਾਰ, ਜਵਾਨਾਂ ਦੇ ਮਰਨ ਵਾਲਿਆਂ ਨੂੰ 10 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਸ ਵਿੱਚੋਂ ਇੱਕ ਲੱਖ ਰੁਪਏ ਤੁਰੰਤ ਦਿੱਤੇ ਜਾਣਗੇ ਅਤੇ 9 ਲੱਖ ਰੁਪਏ ਦੀ ਰਾਸ਼ੀ ਕਾਗਜੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਦਿੱਤੀ ਜਾਵੇਗੀ।

KejriwalKejriwal

ਉਥੇ ਹੀ ਮ੍ਰਿਤਕ ਨਬਾਲਿਗ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।  ਜੇਕਰ ਇਸ ਹਿੰਸਾ ਵਿੱਚ ਕਿਸੇ ਨੂੰ ਸਥਾਈ ਰੂਪ ਤੋਂ ਸੱਟ ਵੱਜੀ ਹੈ ਤਾਂ ਉਸਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਗੰਭੀਰ ਸੱਟ ਨਾਲ ਪੀੜਿਤ ਲਈ 2 ਲੱਖ ਦਾ ਐਲਾਨ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement