Manipur Violence: ਮਣੀਪੁਰ ਹਿੰਸਾ ਵਿਚ ਹੁਣ ਤਕ 219 ਲੋਕਾਂ ਦੀ ਮੌਤ ਅਤੇ 800 ਕਰੋੜ ਦਾ ਨੁਕਸਾਨ
Published : Feb 29, 2024, 11:10 am IST
Updated : Feb 29, 2024, 1:13 pm IST
SHARE ARTICLE
219 People Have Died in Manipur Violence So Far: Governor Anusuiya Uikey
219 People Have Died in Manipur Violence So Far: Governor Anusuiya Uikey

ਰਾਜਪਾਲ ਉਈਕੇ ਨੇ ਕਿਹਾ ਕਿ ਵੱਖ-ਵੱਖ ਨਸਲੀ ਸਮੂਹਾਂ ਵਿਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਕਰਨ ਲਈ ਇਕ ਸ਼ਾਂਤੀ ਕਮੇਟੀ ਵੀ ਬਣਾਈ ਗਈ ਹੈ।

Manipur Violence:ਮਣੀਪੁਰ ਦੀ ਰਾਜਪਾਲ ਅਨੁਸੂਈਆ ਉਈਕੇ ਨੇ ਕਿਹਾ ਕਿ ਪਿਛਲੇ ਸਾਲ ਮਈ ਤੋਂ ਸੂਬੇ ਵਿਚ ਹੋਈ ਜਾਤੀ ਹਿੰਸਾ ਦੌਰਾਨ 219 ਲੋਕ ਮਾਰੇ ਗਏ ਹਨ। ਮਣੀਪੁਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿਚ ਅਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਰਾਜ ਬਲਾਂ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 198 ਕੰਪਨੀਆਂ ਅਤੇ ਸੈਨਾ ਦੀਆਂ 140 ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਹਿੰਸਾ ਵਿਚ ਸੂਬੇ ਨੂੰ 800 ਕਰੋੜ ਦਾ ਨੁਕਸਾਨ ਹੋਇਆ ਹੈ।

ਸੂਬੇ ਵਿਚ ਜਾਤੀ ਹਿੰਸਾ ਵਿਚ 219 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਈਕੇ ਨੇ ਕਿਹਾ ਕਿ ਉਚਿਤ ਤਸਦੀਕ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਰਾਜਪਾਲ ਨੇ ਭਰੋਸਾ ਪ੍ਰਗਟਾਇਆ ਕਿ ਸਾਰੇ ਹਿੱਸੇਦਾਰ ਅਤੇ ਆਮ ਲੋਕ ਰਾਜ ਦੇ ਵੱਖ-ਵੱਖ ਭਾਈਚਾਰਿਆਂ ਦਰਮਿਆਨ ਸ਼ਾਂਤੀਪੂਰਨ ਸਹਿ-ਹੋਂਦ ਅਤੇ ਭਾਈਚਾਰਕ ਸਾਂਝ ਦੀ ਬਹਾਲੀ ਲਈ ਯੋਗਦਾਨ ਪਾਉਣਗੇ।

ਉਨ੍ਹਾਂ ਕਿਹਾ, ''ਮਣੀਪੁਰ ਹਮੇਸ਼ਾ ਤੋਂ ਬਹੁ-ਸੱਭਿਆਚਾਰਕ ਰਾਜ ਰਿਹਾ ਹੈ ਅਤੇ ਰਹੇਗਾ। ਸਰਕਾਰ ਸਾਰੇ ਲੋਕਾਂ ਨੂੰ ਵਿਕਾਸ ਦੇ ਰਾਹ 'ਤੇ ਲੈ ਕੇ ਚੱਲਣ 'ਚ ਵਿਸ਼ਵਾਸ ਰੱਖਦੀ ਹੈ।'' ਉਈਕੇ ਨੇ ਕਿਹਾ, "ਰਾਜ ਸਰਕਾਰ 3 ਮਈ, 2023 ਨੂੰ ਸ਼ੁਰੂ ਹੋਈ ਹਿੰਸਾ ਤੋਂ ਬਾਅਦ ਮੌਜੂਦਾ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨਾਲ ਸਬੰਧਤ ਵੱਖ-ਵੱਖ ਗੁੰਝਲਦਾਰ ਮੁੱਦਿਆਂ ਨੂੰ ਹੱਲ ਕਰਨ ਲਈ ਚੁਣੌਤੀਪੂਰਨ ਹਾਲਤਾਂ ਵਿਚ ਅਣਥੱਕ ਕੰਮ ਕਰ ਰਹੀ ਹੈ।"

ਉਨ੍ਹਾਂ ਕਿਹਾ, "ਸ਼ੁਰੂਆਤ ਦੇ ਦਿਨਾਂ ਦੇ ਅੰਦਰ, ਸੰਘਰਸ਼ ਦੇ ਦੋਵਾਂ ਪਾਸਿਆਂ ਦੇ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਗਿਆ। ਮਣੀਪੁਰ ਰਾਜ ਟਰਾਂਸਪੋਰਟ ਸੇਵਾਵਾਂ ਨੇ 4,000 ਤੋਂ ਵੱਧ ਵਿਦਿਆਰਥੀਆਂ ਅਤੇ ਫਸੇ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ”। ਰਾਜਪਾਲ ਨੇ ਕਿਹਾ ਕਿ ਰਾਹਤ ਕੈਂਪਾਂ ਵਿਚ ਰਹਿ ਰਹੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਤੱਥਾਂ ਦੀ ਜਾਂਚ ਲਈ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਦੀ ਪ੍ਰਧਾਨਗੀ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਸੀ।

ਉਈਕੇ ਨੇ ਕਿਹਾ ਕਿ ਵੱਖ-ਵੱਖ ਨਸਲੀ ਸਮੂਹਾਂ ਵਿਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਕਰਨ ਲਈ ਇਕ ਸ਼ਾਂਤੀ ਕਮੇਟੀ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਤੰਤਰ ਅਤੇ ਪਾਰਦਰਸ਼ੀ ਜਾਂਚ ਲਈ 29 ਮਾਮਲੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਕ ਕੇਸ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਿਆ ਹੈ।

(For more Punjabi news apart from 219 People Have Died in Manipur Violence So Far: Governor Anusuiya Uikey, stay tuned to Rozana Spokesman)

Location: India, Manipur, Imphal

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement