Accident News: ਮੱਧ ਪ੍ਰਦੇਸ਼ ’ਚ ਤੜਕੇ ਵਾਪਰਿਆ ਹਾਦਸਾ; ਪਿਕਅੱਪ ਪਲਟਣ ਕਾਰਨ 14 ਲੋਕਾਂ ਦੀ ਮੌਤ ਤੇ 20 ਜ਼ਖਮੀ
Published : Feb 29, 2024, 9:30 am IST
Updated : Feb 29, 2024, 10:09 am IST
SHARE ARTICLE
Accident News: 14 Dead As Pick-up Vehicle Overturns In Madhya Pradesh's Dindori
Accident News: 14 Dead As Pick-up Vehicle Overturns In Madhya Pradesh's Dindori

ਬੇਕਾਬੂ ਹੋ ਕੇ 20 ਫੁੱਟ ਹੇਠਾਂ ਡਿੱਗੀ ਗੱਡੀ

Accident News: ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲ੍ਹੇ ਵਿਚ ਇਕ ਵਾਹਨ ਪਲਟਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਇਹ ਹਾਦਸਾ ਬੁੱਧਵਾਰ ਦੇਰ ਰਾਤ ਕਰੀਬ 1.30 ਵਜੇ ਬਰਝਾਰ ਘਾਟ ਨੇੜੇ ਵਾਪਰਿਆ। ਉਨ੍ਹਾਂ ਦਸਿਆ ਕਿ ਡਰਾਈਵਰ ਨੇ ਗੱਡੀ 'ਤੇ ਕੰਟਰੋਲ ਗੁਆ ਦਿਤਾ, ਜਿਸ ਕਾਰਨ ਗੱਡੀ ਪਲਟ ਗਈ ਅਤੇ ਇਸ ਹਾਦਸੇ 'ਚ 14 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਸ਼ਾਹਪੁਰਾ ਬਲਾਕ ਦੇ ਪਿੰਡ ਅਮਹਾਈ ਡਿਓਰੀ 'ਚ ਇਕ ਪ੍ਰੋਗਰਾਮ 'ਚ ਸ਼ਾਮਲ ਹੋਣ ਤੋਂ ਬਾਅਦ ਵਾਹਨ 'ਤੇ ਸਵਾਰ ਵਿਅਕਤੀ ਵਾਪਸ ਆ ਰਹੇ ਸਨ।

Photo

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡਿੰਡੋਰੀ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਐਸਪੀ ਮੌਕੇ ਉਤੇ ਪਹੁੰਚੇ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ਉਤੇ ਦੁਖ ਜ਼ਾਹਰ ਕਰਦਿਆਂ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ ਹੈ।

(For more Punjabi news apart from Accident News: 14 Dead As Pick-up Vehicle Overturns In Madhya Pradesh's Dindori, stay tuned to Rozana Spokesman)

 

Location: India, Madhya Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement