Air India News: ਏਅਰ ਇੰਡੀਆ ਨੂੰ 30 ਲੱਖ ਰੁਪਏ ਜੁਰਮਾਨਾ; ਬਜ਼ੁਰਗ ਯਾਤਰੀ ਨੂੰ ਵ੍ਹੀਲਚੇਅਰ ਨਾ ਮਿਲਣ ਕਾਰਨ ਹੋਈ ਸੀ ਮੌਤ
Published : Feb 29, 2024, 3:44 pm IST
Updated : Feb 29, 2024, 3:44 pm IST
SHARE ARTICLE
DGCA slaps Rs 30 lakh fine on Air India for wheelchair incident
DGCA slaps Rs 30 lakh fine on Air India for wheelchair incident

ਡੀਜੀਸੀਏ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ

Air India News: ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਮੁੰਬਈ ਹਵਾਈ ਅੱਡੇ 'ਤੇ ਇਕ 80 ਸਾਲਾ ਬਜ਼ੁਲਰਗ ਨੂੰ ਵ੍ਹੀਲਚੇਅਰ ਨਾ ਦੇਣ 'ਤੇ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਯਾਤਰੀ ਨੂੰ ਜਹਾਜ਼ ਤੋਂ ਟਰਮੀਨਲ ਤਕ ਚੱਲ ਕੇ ਜਾਣਾ ਪਿਆ ਕਿਉਂਕਿ ਉਥੇ ਵ੍ਹੀਲਚੇਅਰ ਉਪਲਬਧ ਨਹੀਂ ਸੀ ਅਤੇ ਉਹ ਡਿੱਗ ਗਿਆ। ਇਸ ਯਾਤਰੀ ਦੀ ਬਾਅਦ ਵਿਚ ਮੌਤ ਹੋ ਗਈ। ਇਹ ਘਟਨਾ 12 ਫਰਵਰੀ ਦੀ ਹੈ।

ਡੀਜੀਸੀਏ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਕਿਉਂਕਿ ਇਹ ਬਜ਼ੁਰਗ ਯਾਤਰੀ ਨੂੰ ਵ੍ਹੀਲਚੇਅਰ ਪ੍ਰਦਾਨ ਕਰਨ ਵਿਚ ਅਸਫਲ ਰਹੀ ਹੈ। ਅਧਿਕਾਰੀ ਨੇ ਕਿਹਾ, ''ਇਸ ਤੋਂ ਇਲਾਵਾ ਏਅਰ ਇੰਡੀਆ ਨੇ ਇਸ ਮਾਮਲੇ 'ਚ ਗਲਤੀ ਕਰਨ ਵਾਲੇ ਕਰਮਚਾਰੀਆਂ ਵਿਰੁਧ ਕੀਤੀ ਗਈ ਕਾਰਵਾਈ ਦੀ ਵੀ ਜਾਣਕਾਰੀ ਨਹੀਂ ਦਿਤੀ ਹੈ। ਏਅਰਲਾਈਨ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਮੁੜ ਤੋਂ ਰੋਕਣ ਲਈ ਸੁਧਾਰਾਤਮਕ ਕਦਮਾਂ ਬਾਰੇ ਜਾਣਕਾਰੀ ਦੇਣ ਵਿਚ ਵੀ ਅਸਫਲ ਰਹੀ ਹੈ”।

ਇਸ ਮਹੀਨੇ ਦੇ ਸ਼ੁਰੂ ਵਿਚ ਡੀਜੀਸੀਏ ਨੇ ਏਅਰਲਾਈਨ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਉਤੇ ਏਅਰ ਇੰਡੀਆ ਨੇ ਰੈਗੂਲੇਟਰ ਨੂੰ 20 ਫਰਵਰੀ ਨੂੰ ਅਪਣਾ ਜਵਾਬ ਸੌਂਪਿਆ ਸੀ। ਏਅਰਲਾਈਨ ਨੇ ਕਿਹਾ ਕਿ ਬਜ਼ੁਰਗ ਯਾਤਰੀ ਕਿਸੇ ਹੋਰ ਵ੍ਹੀਲਚੇਅਰ ਦਾ ਇੰਤਜ਼ਾਰ ਕਰਨ ਦੀ ਬਜਾਏ ਅਪਣੀ ਪਤਨੀ ਦੇ ਨਾਲ ਚੱਲ ਪਿਆ, ਜੋ ਕਿਸੇ ਹੋਰ ਵ੍ਹੀਲਚੇਅਰ 'ਤੇ ਬੈਠੀ ਸੀ।

ਅਧਿਕਾਰੀ ਨੇ ਕਿਹਾ, "ਇਸ ਸਬੰਧ ਵਿਚ ਸਾਰੀਆਂ ਏਅਰਲਾਈਨ ਕੰਪਨੀਆਂ ਨੂੰ ਇਕ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।" ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਯਾਤਰੀਆਂ ਲਈ ਲੋੜੀਂਦੀ ਗਿਣਤੀ ਵਿਚ ਵ੍ਹੀਲਚੇਅਰਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨੂੰ ਜਹਾਜ਼ ਵਿਚ ਸਵਾਰ ਹੋਣ ਜਾਂ ਉਤਰਨ ਵੇਲੇ ਸਹਾਇਤਾ ਦੀ ਲੋੜ ਹੁੰਦੀ ਹੈ”।

 (For more Punjabi news apart from DGCA slaps Rs 30 lakh fine on Air India for wheelchair incident , stay tuned to Rozana Spokesman)

Tags: air india

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement