PM Surya Ghar Yojana News: ਸਰਕਾਰ ਵਲੋਂ PM ਸੂਰਿਆ ਯੋਜਨਾ ਨੂੰ ਮਨਜ਼ੂਰੀ, 1 ਕਰੋੜ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫਤ ਬਿਜਲੀ
Published : Feb 29, 2024, 4:13 pm IST
Updated : Feb 29, 2024, 4:13 pm IST
SHARE ARTICLE
PM Surya Ghar Yojana News in punjabi
PM Surya Ghar Yojana News in punjabi

PM Surya Ghar Yojana News: 75,021 ਕਰੋੜ ਰੁਪਏ ਦੀ ਲਾਗਤ ਨਾਲ ਇਕ ਕਰੋੜ ਘਰਾਂ ਦੀਆਂ ਛੱਤਾਂ 'ਤੇ ਲੱਗਣਗੇ ਸੋਲਰ

PM Surya Ghar Yojana News in punjabi: ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੇ ਤਹਿਤ 1 ਕਰੋੜ ਘਰਾਂ ਨੂੰ ਮੁਫਤ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਕੇਂਦਰ 75,021 ਕਰੋੜ ਰੁਪਏ ਖਰਚ ਕਰੇਗੀ। ਇਸ ਰਾਹੀਂ ਆਮ ਨਾਗਰਿਕ ਨੂੰ 15 ਹਜ਼ਾਰ ਰੁਪਏ ਸਾਲਾਨਾ ਦਾ ਲਾਭ ਮਿਲੇਗਾ। ਦੱਸ ਦੇਈਏ ਕਿ ਮੋਦੀ ਕੈਬਨਿਟ ਨੇ ਇੱਕ ਕਰੋੜ ਘਰਾਂ ਵਿੱਚ ਛੱਤ ਵਾਲੇ ਸੋਲਰ ਪੈਨਲ ਲਗਾਉਣ ਲਈ ਪੀਐਮ-ਸੂਰਿਆ ਘਰ: ਮੁਫਤ ਬਿਜਲੀ ਯੋਜਨਾ ਨੂੰ ਮਨਜ਼ੂਰੀ ਦੇ ਦਿਤੀ ਹੈ।

ਇਹ ਵੀ ਪੜ੍ਹੋ: Haryana News: ਕਿਸਾਨ ਨੂੰ ਖੇਤਾਂ 'ਚ ਸਪਰੇਅ ਕਰਦੇ ਨੂੰ ਮਿਲੀ ਦੁਨਾਲੀ, ਕੱਪੜੇ 'ਚ ਬੰਨ੍ਹ ਕੇ ਸੀ ਲੁਕਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਅਤੇ ਇਕ ਕਰੋੜ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਕੁੱਲ 75,021 ਕਰੋੜ ਰੁਪਏ ਦੀ ਲਾਗਤ ਵਾਲੀ ਪੀ.ਐੱਮ.-ਸੂਰਿਆ ਘਰ: ਮੁਫ਼ਤ ਬਿਜਲੀ ਯੋਜਨਾ ਨੂੰ ਮਨਜ਼ੂਰੀ ਦੇ ਦਿਤੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਇਸ ਯੋਜਨਾ ਨੂੰ 13 ਫਰਵਰੀ 2024 ਨੂੰ ਲਾਂਚ ਕੀਤਾ ਸੀ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ 

ਸਰਕਾਰ ਨੇ ਘਰ ਦੀ ਛੱਤ 'ਤੇ ਸੋਲਰ ਪੈਨਲ ਲਗਾਉਣ ਦੀ ਮਨਜ਼ੂਰੀ ਦੇ ਦਿਤੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਸ ਸਕੀਮ ਤਹਿਤ ਸਰਕਾਰ 2 ਕਿਲੋਵਾਟ ਸੋਲਰ ਪੈਨਲ ਲਈ ਕੁੱਲ ਲਾਗਤ ਦਾ 60 ਫੀਸਦੀ ਸੀਐਫਏ ਅਤੇ 2 ਤੋਂ 3 ਕਿਲੋਵਾਟ ਸਮਰੱਥਾ ਲਈ 40 ਫੀਸਦੀ ਸਬਸਿਡੀ ਦੇਵੇਗੀ। CFA 3 kW ਤੱਕ ਸੀਮਿਤ ਹੋਵੇਗਾ। ਮਤਲਬ 3 ਕਿਲੋਵਾਟ ਤੋਂ ਵੱਧ 'ਤੇ ਸਬਸਿਡੀ ਨਹੀਂ ਮਿਲੇਗੀ। ਮੌਜੂਦਾ ਬੈਂਚਮਾਰਕ ਕੀਮਤਾਂ ਦੇ ਆਧਾਰ 'ਤੇ, ਇਸ ਦਾ ਮਤਲਬ ਹੈ ਕਿ ਸਬਸਿਡੀ 1 ਕਿਲੋਵਾਟ ਸਿਸਟਮ ਲਈ 30,000 ਰੁਪਏ, 2 ਕਿਲੋਵਾਟ ਸਿਸਟਮ ਲਈ 60,000 ਰੁਪਏ ਅਤੇ 3 ਕਿਲੋਵਾਟ ਜਾਂ ਇਸ ਤੋਂ ਵੱਧ ਵਾਲੇ ਸਿਸਟਮ ਲਈ 78,000 ਰੁਪਏ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from PM Surya Ghar Yojana News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement