Ahmedabad News: 5 ਮਹੀਨੇ ਦੀ ਬੱਚੀ ਦੇ ਰੋਣ ਤੋਂ ਦੁਖੀ ਪਿਓ ਨੇ ਗਲਾ ਘੁੱਟ ਕੇ ਮਾਰੀ ਮਾਸੂਮ ਬੱਚੀ
Published : Feb 29, 2024, 7:11 pm IST
Updated : Feb 29, 2024, 7:11 pm IST
SHARE ARTICLE
The father strangled the innocent girl Ahmedabad News in punjabi
The father strangled the innocent girl Ahmedabad News in punjabi

Ahmedabad News: ਪੁਲਿਸ ਨੇ ਮੁਲਜ਼ਮ ਪਿਤਾ ਨੂੰ ਕੀਤਾ ਗ੍ਰਿਫਤਾਰ

The father strangled the innocent girl Ahmedabad News in punjabi: ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਦਰਦਨਾਕ ਘਟਨਾ ਵਾਪਰੀ ਹੈ। ਇਥੇ ਇਕ ਕਲਯੁਗੀ ਪਿਤਾ ਨੇ ਆਪਣੀ ਪੰਜ ਮਹੀਨੇ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪਿਤਾ ਬੇਟੀ ਹੋਣ ਕਾਰਨ ਪਰੇਸ਼ਾਨ ਸੀ। ਬੁੱਧਵਾਰ ਨੂੰ ਉਹ ਆਪਣੀ ਪਤਨੀ ਅਤੇ ਬੇਟੀ ਨਾਲ ਹਸਪਤਾਲ ਗਿਆ ਸੀ। ਲੜਕੀ ਲਗਾਤਾਰ ਰੋ ਰਹੀ ਸੀ ਅਤੇ ਇਸ ਕਾਰਨ ਕਲਯੁਗੀ ਪਿਤਾ ਨੇ ਗੁੱਸੇ 'ਚ ਆ ਕੇ ਆਪਣੀ ਧੀ ਦਾ ਕਤਲ ਕਰ ਦਿੱਤਾ।

 ਇਹ ਵੀ ਪੜ੍ਹੋ: Amritsar News: ਪੁਰਾਣੀ ਰੰਜਿਸ਼ ਕਾਰਨ ਮੁਲਜ਼ਮ ਨੇ ਨੌਜਵਾਨ 'ਤੇ ਚਲਾਈ ਗੋਲੀ, ਗੰਭੀਰ ਜ਼ਖਮੀ  

ਮੁਲਜ਼ਮ ਦੀ ਪਤਨੀ ਨੇ ਥਾਣਾ ਸਿਟੀ ਕੋਟੜਾ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਕਾਤਲ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਗੋਮਤੀਪੁਰ ਦੇ ਰਹਿਣ ਵਾਲੇ ਅਹਿਮਦ ਅੰਸਾਰੀ ਦੇ ਘਰ ਬੱਚੀ ਨੇ ਜਨਮ ਲਿਆ, ਜਿਸ ਦੀ ਉਮਰ ਸਿਰਫ ਪੰਜ ਮਹੀਨੇ ਸੀ। ਉਹ ਛੋਟੀ-ਮੋਟੀ ਨੌਕਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ। ਉਹ ਬੱਚੀ ਦੇ ਜਨਮ ਤੋਂ ਪਰੇਸ਼ਾਨ ਸੀ ਅਤੇ ਆਪਣੇ ਕੰਮ 'ਤੇ ਵੀ ਧਿਆਨ ਨਹੀਂ ਦੇ ਪਾ ਰਿਹਾ ਸੀ। ਉਸ ਦਾ ਮਾਨਸਿਕ ਇਲਾਜ ਵੀ ਚੱਲ ਰਿਹਾ ਸੀ।

 ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ  

ਬੁੱਧਵਾਰ ਰਾਤ ਅਚਾਨਕ ਉਸ ਦੀ ਪਤਨੀ ਦੇ ਪੇਟ 'ਚ ਦਰਦ ਹੋਣ ਲੱਗਾ ਅਤੇ ਉਹ ਆਪਣੀ ਪਤਨੀ ਅਤੇ ਮਾਸੂਮ ਬੇਟੀ ਨੂੰ ਹਸਪਤਾਲ ਲੈ ਗਿਆ। ਪਤਨੀ ਦੀ ਸੋਨੋਗ੍ਰਾਫੀ ਕਰਵਾਈ ਜਾ ਰਹੀ ਸੀ ਅਤੇ ਇਸ ਦੌਰਾਨ ਬੱਚੀ ਰੋ ਰਹੀ ਸੀ। ਅਹਿਮਦ ਨੇ ਵੀ ਬੱਚੀ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਲੜਕੀ ਰੋਂਦੀ ਰਹੀ। ਇਸ ਤੋਂ ਬਾਅਦ ਉਸ ਨੇ ਲੜਕੀ ਦਾ ਮੂੰਹ ਅਤੇ ਗਲਾ ਦਬਾ ਦਿੱਤਾ ਅਤੇ ਉਹ ਬੇਹੋਸ਼ ਹੋ ਗਈ। ਅਹਿਮਦ ਨੇ ਪਹਿਲਾਂ ਤਾਂ ਲੜਕੀ ਦੇ ਚਿਹਰੇ 'ਤੇ ਪਾਣੀ ਦੇ ਛਿੜਕਾਅ ਕਰਨੇ ਸ਼ੁਰੂ ਕਰ ਦਿੱਤੇ ਪਰ ਲੜਕੀ ਨਹੀਂ ਉੱਠੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉੱਥੋਂ ਲੰਘਣ ਵਾਲੇ ਲੋਕਾਂ ਨੂੰ ਕੁਝ ਗਲਤ ਹੋਣ ਦਾ ਸ਼ੱਕ ਹੋਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲੜਕੀ ਅਤੇ ਉਸ ਦੇ ਪਿਤਾ ਨੂੰ ਨੇੜੇ  ਹਸਪਤਾਲ ਲੈ ਕੇ ਗਈ । ਜਾਂਚ ਤੋਂ ਬਾਅਦ ਡਾਕਟਰ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਤੋਂ ਬਾਅਦ ਬੱਚੀ ਦੇ ਕਤਲ ਦੇ ਦੋਸ਼ 'ਚ ਕਾਤਲ ਅਹਿਮਦ ਨੂੰ ਗ੍ਰਿਫਤਾਰ ਕਰ ਲਿਆ।

(For more news apart from Shot at the young man in amritsar News in punjabi, stay tuned to Rozana Spokesman)

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement