ਯੂਰਪ 'ਚ ਭਿਆਨਕ ਗਰਮੀ ਕਾਰਨ ਕਈ ਲੋਕਾਂ ਦੀ ਮੌਤ
Published : Aug 6, 2017, 5:21 pm IST
Updated : Mar 29, 2018, 4:44 pm IST
SHARE ARTICLE
Europe
Europe

ਦਖਣੀ-ਯੂਰਪ ਦੇ ਜ਼ਿਆਦਾਤਰ ਹਿੱਸਿਆਂ ਵਿਚ ਤੇਜ਼ ਗਰਮੀ ਪੈ ਰਹੀ ਹੈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ ਅਰਬਾਂ ਡਾਲਰਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

 

ਰੋਮ, 6 ਅਗੱਸਤ : ਦਖਣੀ-ਯੂਰਪ ਦੇ ਜ਼ਿਆਦਾਤਰ ਹਿੱਸਿਆਂ ਵਿਚ ਤੇਜ਼ ਗਰਮੀ ਪੈ ਰਹੀ ਹੈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ ਅਰਬਾਂ ਡਾਲਰਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਵਿਗਿਆਨੀਆਂ ਨੇ ਚਿਤਾਵਨੀ ਦਿਤੀ ਹੈ ਕਿ ਆਉਣ ਵਾਲੇ ਦਹਾਕਿਆਂ ਵਿਚ ਸਥਿਤੀ ਹੋਰ ਵਿਗੜ ਸਕਦੀ ਹੈ। ਲੂ ਚੱਲਣ ਨਾਲ ਇਟਲੀ ਅਤੇ ਰੋਮਾਨੀਆ ਵਿਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ
ਚੁਕੀ ਹੈ।
ਸਪੇਨ, ਪੁਰਤਗਾਲ, ਦਖਣੀ ਫ਼ਰਾਂਸ, ਇਟਲੀ, ਬਲਕਾਨ ਅਤੇ ਹੰਗਰੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਉੱਚ ਤਾਪਮਾਨ ਦਰਜ ਕੀਤਾ ਗਿਆ ਹੈ। ਪ੍ਰਭਾਵਤ ਇਲਾਕਿਆਂ ਵਿਚ ਪਾਰਾ ਰੋਜ਼ 40 ਡਿਗਰੀ ਸੈਲਸੀਅਸ ਤੋਂ
ਉੱਪਰ ਦਰਜ ਕੀਤਾ ਜਾ ਰਿਹਾ ਹੈ। ਤੇਜ਼ ਗਰਮੀ ਕਾਰਨ ਸੋਕਾ ਪੈ ਰਿਹਾ ਹੈ ਅਤੇ ਜੁਲਾਈ ਵਿਚ ਲੂ ਚੱਲਣ ਕਾਰਨ ਜੰਗਲਾਂ ਵਿਚ ਲੱਗੀ ਅੱਗ ਨਾਲ ਪੁਰਤਗਾਲ ਵਿਚ 60 ਲੋਕਾਂ ਦੀ ਮੌਤ ਹੋ ਗਈ।
ਇਟਲੀ ਵਿਚ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ 15-20 ਫ਼ੀ ਸਦੀ ਦਾ ਵਾਧਾ ਹੋਇਆ ਹੈ। ਇਟਲੀ ਵਿਚ ਹਾਲੇ ਤਕ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ ਹੋਈ ਹੈ। ਰੋਮਾਨੀਆ ਵਿਚ ਲੂ ਕਾਰਨ ਦੋ ਲੋਕਾਂ ਦੀ ਮੌਤ ਹੋ ਚੁਕੀ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement