ਦਿੱਲੀ ਕਮੇਟੀ ਨੇ 60 ਅਧਿਆਪਕਾਂ ਨੂੰ ਦਿਤੇ ਪ੍ਰਮਾਣ ਪੱਤਰ
Published : Aug 5, 2017, 4:52 pm IST
Updated : Mar 29, 2018, 7:37 pm IST
SHARE ARTICLE
Delhi committee
Delhi committee

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ 'ਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ ਉਪਰਾਲੇ ਕੀਤੇ ਜਾਂਦੇ ਹਨ..

ਨਵੀਂ ਦਿੱਲੀ, 5 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ 'ਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ ਉਪਰਾਲੇ ਕੀਤੇ ਜਾਂਦੇ ਹਨ ਇਸ ਕੜੀ ਦੇ ਤਹਿਤ ਬਰਤਾਨੀਆਂ ਦੀ ਹੇਲਗਾ ਟੋਡ ਟੀਚਰ ਐਜੂਕੇਸ਼ਨ ਫ਼ਾਉਂਡੇਸ਼ਨ ਦੇ ਸਹਿਯੋਗ ਨਾਲ 2014 ਤੋਂ ਸਕੂਲੀ ਅਦਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਕਰਵਾਈ ਜਾ ਰਹੀ ਸਿਖਲਾਈ ਤਹਿਤ 60 ਟੀਚਰਾਂ ਨੂੰ ਉਸਤਾਦ ਦੇ ਤਮਗ਼ੇ ਦੇ ਕੇ ਸਨਮਾਨਤ ਕੀਤਾ ਗਿਆ।
ਜਾਣਕਾਰੀ ਮੁਤਾਬਕ 900 ਅਧਿਆਪਕਾਂ ਨੇ ਫਾਉਂਡੇਸ਼ਨ ਪਾਸੋਂ ਸਿਖਲਾਈ ਪ੍ਰਾਪਤ ਕੀਤੀ ਸੀ, ਜਿਸ ਵਿਚੋਂ ਫ਼ਾਉਂਡੇਸ਼ਨ ਵਲੋਂ ਚੁਣੇ ਗਏ 64 ਉੱਤਮ ਅਧਿਆਪਕਾਂ ਨੂੰ ਉਸਤਾਦ ਵਜੋਂ ਪ੍ਰਮਾਣ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸੀਨੀਅਰ ਮੀਤ ਪ੍ਰਧਾਨ ਤੇ ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ, ਮੈਂਬਰ ਪਰਮਜੀਤ ਸਿੰਘ ਰਾਣਾ, ਪਰਮਜੀਤ ਸਿੰਘ ਚੰਢੋਕ, ਹਰਜੀਤ ਸਿੰਘ ਜੀ.ਕੇ. ਤੇ ਵਿਕਰਮ ਸਿੰਘ ਰੋਹਿਣੀ ਨੇ ਪ੍ਰਮਾਣ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ।ਸ. ਜੀ.ਕੇ. ਨੇ ਕਿਹਾ ਕਿ ਅਧਿਆਪਕਾਂ ਨੂੰ ਚੰਗਾ ਅਧਿਆਪਕ ਬਣਨ ਤੋਂ ਪਹਿਲਾਂ ਚੰਗੀ ਸਿੱਖਣ ਵਾਲਾ ਇਨਸਾਨ ਬਣਨ ਦੀ ਲੋੜ ਹੈ ਤੇ ਤੁਸੀਂ ਹਰ ਘੜੀ ਹਰ ਦਿਨ ਕੋਈ ਨਾ ਕੋਈ ਨਵੀਂ ਗੱਲ ਸਿੱਖਦੇ ਹੋ। ਇਸ ਕਰਕੇ ਇਹ ਤੁਹਾਡੇ ਤੇ ਨਿਰਭਰ ਕਰਦਾ ਹੈ।  ਇਸ ਮੌਕੇ ਸਕੂਲਾਂ ਦੇ ਪ੍ਰਿਸੀਪਲ ਸਾਹਿਬਾਨਾਂ ਦੇ ਨਾਲ ਕਮੇਟੀ ਦੇ ਐਜ਼ੂਕੇਸ਼ਨ ਡਾਈਰੈਕਟਰ ਕਰਨਲ ਜਸਬੀਰ ਸਿੰਘ ਨਿਰਮਲ ਵੀ ਮੌਜੂਦ ਸਨ। 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement