
ਪੰਜਾਬੀ ਗਾਇਕ ਮੀਕਾ ਸਿੰਘ ਦੀ ਉਸ ਟਿੱਪਣੀ ਜਿਸ ਵਿੱਚ ਮੀਕਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਭਾਰਤ ਦੇ ਨਾਲ-ਨਾਲ ਪਾਕਿਸਤਾਨ ਦੇ ਸੁਤੰਤਰਤਾ ਦਿਹਾੜੇ ਦੇ ਸਮਾਰੋਹ ਵਿਚ ਸ਼ਾਮਲ ਹੋਣ ਦੀ
ਨਵੀਂ ਦਿੱਲੀ, 5 ਅਗੱਸਤ (ਸੁਖਰਾਜ ਸਿੰਘ): ਪੰਜਾਬੀ ਗਾਇਕ ਮੀਕਾ ਸਿੰਘ ਦੀ ਉਸ ਟਿੱਪਣੀ ਜਿਸ ਵਿੱਚ ਮੀਕਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਭਾਰਤ ਦੇ ਨਾਲ-ਨਾਲ ਪਾਕਿਸਤਾਨ ਦੇ ਸੁਤੰਤਰਤਾ ਦਿਹਾੜੇ ਦੇ ਸਮਾਰੋਹ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ ਦੀ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਯੂਥ ਵਿੰਗ ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਹਨੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੀਕਾ ਦਾ ਟਵੀਟ ਰਾਹੀਂ ਦਿਤਾ ਗਿਆ ਇਹ ਬਿਆਨ ਬਹੁਤ ਹੀ ਵਿਵਾਦਿਤ ਹੈ ਅਤੇ ਇਸੇ ਕਾਰਨ ਦੇਸ਼ ਵਿਦੇਸ਼ 'ਚ ਉਸ ਦੇ ਇਸ ਬਿਆਨ ਦੀ ਸਖਤ ਅਲੋਚਨਾ ਕੀਤੀ ਜਾ ਰਹੀ ਹੈ।
ਇਥੇ ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਅਤੇ ਭਾਰਤ ਦੇ ਸੁਤੰਤਰਤਾ ਦਿਹਾੜੇ ਕ੍ਰਮਵਾਰ 14 ਤੇ 15 ਅਗੱਸਤ ਤੋਂ ਪਹਿਲਾਂ 12 ਅਗੱਸਤ ਨੂੰ ਮੀਕਾ ਦਾ ਅਮਰੀਕਾ ਦੇ ਹਿਯੂਸਟਨ ਵਿਚ ਪ੍ਰੋਗਰਾਮ ਹੋਣਾ ਹੈ ਅਤੇ ਆਪਣੇ ਇਸੇ ਸ਼ੋਅ ਦੇ ਸਿਲਸਿਲੇ ਵਿਚ ਉਨ੍ਹਾਂ ਨੇ ਟਵੀਟ ਰਾਹੀਂ ਇਸ ਪ੍ਰੋਗਰਾਮ ਵਿਚ ਭਾਰਤ ਤੇ ਪਾਕਿਸਤਾਨ ਦੇ ਆਪਣੇ ਪ੍ਰਸ਼ੰਸਕਾਂ ਤੇ ਸਮਰਥਕਾਂ ਨੂੰ ਸਮਾਰੋਹ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ. ਜਸਵਿੰਦਰ ਸਿੰਘ ਹਨੀ ਨੇ ਕਿਹਾ ਕਿ ਗਾਇਕ ਮੀਕਾ ਨੂੰ ਅਪਣੀ ਭਾਰੀ ਗ਼ਲਤੀ ਲਈ ਤੁਰਤ ਭਾਰਤ ਦੇਸ਼ ਵਾਸੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਜੇਕਰ ਉਹ ਅਜਿਹਾ ਕਰਨ ਤੋਂ ਪਾਸਾ ਵੱਟਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਇਸ ਮੁੱਦੇ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦੇ ਹੋਏ ਗਾਇਕ ਮੀਕਾ ਦੇ ਵਿਰੁਧ ਦੇਸ਼ ਧ੍ਰੋਹ ਦਾ ਮੁਕਦਮਾ ਦਰਜ ਕਰਵਾਉਣ ਤੇ ਬਣਦੀ ਕਾਰਵਾਈ ਕੀਤੀ ਜਾਵੇ।