
ਕੇਂਦਰ ਸਰਕਾਰ ਨੇ ਐਤਵਾਰ ਨੂੰ ਕੋਰੋਨਾ ਵਾਰੀਅਰਜ਼ ਲਈ ਵੱਡਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਐਤਵਾਰ ਨੂੰ ਕੋਰੋਨਾ ਵਾਰੀਅਰਜ਼ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਇਨ੍ਹਾਂ ਸਾਰਿਆਂ ਲਈ 50 ਲੱਖ ਦਾ ਬੀਮਾ ਐਲਾਨਿਆ ਹੈ। ਇਹ ਬੀਮਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਦੇ ਅਧੀਨ ਕੀਤਾ ਜਾ ਰਿਹਾ ਹੈ, ਜਿਸ ਨੂੰ ਅੱਜ ਤੋਂ ਲਾਗੂ ਕੀਤਾ ਜਾਵੇਗਾ। ਇਸ ਦੇ ਤਹਿਤ ਦੇਸ਼ ਭਰ ਵਿਚ ਤਕਰੀਬਨ 22: 15 ਲੱਖ ਲੋਕਾਂ ਨੂੰ ਇਸ ਦਾ ਕਵਰ ਮਿਲੇਗਾ।
ਸਭ ਤੋਂ ਖ਼ਾਸ ਗੱਲ ਇਹ ਹੈ ਕਿ ਕਮਿਊਨਿਟੀ ਹੈਲਥ ਵਰਕਰ ਜੋ ਕੋਰੋਨਾ ਵਾਇਰਸ ਦੇ ਖ਼ਿਲਾਫ ਕੰਮ ਕਰ ਰਹੇ ਹਨ, ਇਨ੍ਹਾਂ ਤੋਂ ਇਲਾਵਾ, ਬੀਮਾ ਕਰਮਚਾਰੀਆਂ, ਅਧਿਕਾਰੀਆਂ, ਗੈਰ ਸਰਕਾਰੀ ਸੰਗਠਨਾਂ, ਸਵੈ-ਸੇਵੀ ਕਰਮਚਾਰੀਆਂ, ਸਥਾਨਕ ਸੰਸਥਾਵਾਂ ਦੇ ਵਲੰਟੀਅਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਭਾਵ, ਅਜਿਹੇ ਲੋਕ ਜੋ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਉਹ ਸਾਰੇ ਇਸ ਦੇ ਦਾਇਰੇ ਵਿਚ ਸ਼ਾਮਲ ਹੋਣਗੇ।
ਕੇਂਦਰ ਸਰਕਾਰ ਵੱਲੋਂ ਅੱਜ ਜਾਰੀ ਇਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਸ਼ੇਸ਼ ਹਾਲਤਾਂ ਵਿਚ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਨਰਸਿੰਗ ਹੋਮਜ਼ ਅਤੇ ਨਿੱਜੀ ਮੈਡੀਕਲ ਸੈਂਟਰ ਵੀ ਇਸ ਦੇ ਦਾਇਰੇ ਵਿਚ ਆਉਣਗੇ ਜੋ ਕੋਰੋਨਵਾ ਇਰਸ ਵਿਰੁੱਧ ਸੇਵਾਵਾਂ ਨਿਭਾ ਰਹੇ ਹਨ। ਇਹ ਬੀਮਾ ਕਵਰ ਅਗਲੇ 3 ਮਹੀਨਿਆਂ ਲਈ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ ਅਤੇ ਇਹ ਰਕਮ ਉਨ੍ਹਾਂ ਲੋਕਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਇਸ ਦੌਰਾਨ ਮੌਤ ਹੁੰਦੀ ਹੈ ਜਾਂ ਕਿਸੇ ਹੋਰ ਕਾਰਨ ਕਰਕੇ ਮੌਤ ਹੁੰਦੀ ਹੈ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਲਪੇਟ 'ਚ ਦੁਨੀਆ ਦੇ ਕਰੀਬ 200 ਦੇਸ਼ ਆ ਚੁੱਕੇ ਹਨ। ਭਾਰਤ ਵਿਚ ਵੀ ਕੋਰੋਨਾ ਵਾਇਰਸ ਕਾਰਨ ਹੁਣ ਤਕ 900 ਤੋਂ ਜ਼ਿਆਦਾ ਲੋਕ ਪਾਜੀਟਿਵ ਪਾਏ ਗਏ ਹਨ। ਉੱਥੇ ਹੀ ਮ੍ਰਿਤਕਾਂ ਦੀ ਗਿਣਤੀ 24 ਹੋ ਗਈ ਹੈ।