
ਇਸ ਸਮੇਂ ਸੁਪਰੀਮ ਕੋਰਟ ਵਿੱਚ ਹੋਲੀ ਦੀ ਛੁੱਟੀ ਚੱਲ ਰਹੀ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਹੋਲੀ ਵਾਲੇ ਦਿਨ ਇੱਕ ਕੇਸ ਦੀ ਸੁਣਵਾਈ ਕਰਦਿਆਂ ਗੋਆ ਦੇ ਇੱਕ ਵਿਅਕਤੀ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ। ਉਹ ਬਲਾਤਕਾਰ ਦੇ ਇੱਕ ਕੇਸ ਵਿੱਚ ਦੋਸ਼ੀ ਹੈ,ਜੋ ਕਿ ਪਿਛਲੇ ਸਾਲ ਦਿੱਲੀ ਵਿੱਚ ਦਰਜ ਹੋਇਆ ਸੀ। ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ.ਕੇ. ਅਬਦੁੱਲ ਨਜ਼ੀਰ ਦੀ ਛੁੱਟੀ ਬੈਂਚ ਨੇ ਕਿਹਾ ਕਿ ਪਟੀਸ਼ਨ ਦਾਇਰ ਕਰਨ ਵਾਲੇ ਜੂਡ ਲੋਬੋ ਦਾ ਕੇਸ ਅਗਾਉਂ ਜ਼ਮਾਨਤ ਹਾਸਲ ਕਰਨ ਲਈ ਪ੍ਰਮੁੱਖ ਹੈ। ਇਸ ਸਮੇਂ ਸੁਪਰੀਮ ਕੋਰਟ ਵਿੱਚ ਹੋਲੀ ਦੀ ਛੁੱਟੀ ਚੱਲ ਰਹੀ ਹੈ।
Supreme Courtਲੋਬੋ ਨੇ ਸੁਪਰੀਮ ਕੋਰਟ ਵਿੱਚ 26 ਮਾਰਚ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕੀਤੀ,ਜਿਸ ਦੀ ਅੱਜ ਸੁਣਵਾਈ ਹੋਈ। ਲੋਬੋ ਦੀ ਅਗਾਉਂ ਜ਼ਮਾਨਤ ਪਟੀਸ਼ਨ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਸੀ। ਲੋਬੋ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰ ਗੋਆ ਦੇ ਰੈਸਟੋਰੈਂਟ ਦਾ ਮਾਲਕ ਹੈ। ਉਸਨੇ ਪਿਛਲੇ ਸਾਲ ਦਸੰਬਰ ਵਿੱਚ ਲੌਬੋ ਅਤੇ ਕਥਿਤ ਪੀੜਤ ਦੇ ਵਿਚਕਾਰ WhatsApp ਉੱਤੇ ਹੋਈ ਗੱਲਬਾਤ ਦਾ ਰਿਕਾਰਡ ਵੀ ਪੇਸ਼ ਕੀਤਾ ਸੀ।
Rape Caseਬੈਂਚ ਨੇ ਆਪਣੇ ਆਦੇਸ਼ ਵਿੱਚ ਕਿਹਾ,“ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਪਟੀਸ਼ਨਕਰਤਾ ਨੂੰ ਗ੍ਰਿਫਤਾਰੀ ਦੀ ਸੂਰਤ ਵਿੱਚ 10,000 ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਰਿਹਾ ਕੀਤਾ ਜਾਵੇ। ਪਟੀਸ਼ਨਕਰਤਾ ਨੂੰ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ”