ਮਮਤਾ ਬੈਨਰਜੀ ਨੇ ਕੇਂਦਰੀ ਜਾਂਚ ਏਜੰਸੀਆਂ ਦੀ 'ਦੁਰਵਰਤੋਂ' ਖ਼ਿਲਾਫ਼ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
Published : Mar 29, 2022, 1:42 pm IST
Updated : Mar 29, 2022, 1:43 pm IST
SHARE ARTICLE
Mamata Banerjee writes to opposition leaders against BJP
Mamata Banerjee writes to opposition leaders against BJP

ਉਹਨਾਂ ਕਿਹਾ, "ਮੈਂ ਸਾਰਿਆਂ ਨੂੰ ਇਕ ਮੀਟਿੰਗ ਕਰਨ ਦੀ ਅਪੀਲ ਕਰਦਾ ਹਾਂ, ਤਾਂ ਜੋ ਹਰੇਕ ਦੀ ਸਹੂਲਤ ਅਨੁਸਾਰ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ...।

 

ਕੋਲਕਾਤਾ: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਪੱਤਰ ਲਿਖ ਕੇ ਭਾਰਤੀ ਜਨਤਾ ਪਾਰਟੀ ਵਿਰੁੱਧ ਲੜਾਈ ਵਿਚ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੇ ਮੁਖੀ ਵਜੋਂ ਲਿਖੇ ਪੱਤਰ ਵਿਚ ਮਮਤਾ ਬੈਨਰਜੀ ਨੇ ਭਾਜਪਾ ਦਾ ਮੁਕਾਬਲਾ ਕਰਨ ਲਈ ਰਣਨੀਤੀਆਂ 'ਤੇ ਚਰਚਾ ਕਰਨ ਅਤੇ ਇਕਜੁੱਟ ਅਤੇ ਸਿਧਾਂਤਕ ਵਿਰੋਧੀ ਧਿਰ ਬਣਾਉਣ ਦਾ ਸੰਕਲਪ ਲੈਣ ਲਈ ਇਕ ਬੈਠਕ ਕਰਨ ਦੀ ਅਪੀਲ ਕੀਤੀ ਤਾਂ ਜੋ "ਅਜਿਹੀ ਸਰਕਾਰ ਬਣਾਉਣ ਦੀ ਤਿਆਰੀ ਕੀਤੀ ਜਾ ਸਕੇ, ਜਿਸ ਦਾ ਦੇਸ਼ ਹੱਕਦਾਰ ਹੈ।''

Mamata BanerjeeMamata BanerjeeMamata Banerjee

ਉਹਨਾਂ ਕਿਹਾ ਕਿ ਸਾਰੀਆਂ "ਪ੍ਰਗਤੀਸ਼ੀਲ ਸ਼ਕਤੀਆਂ" ਨੂੰ ਇਕੱਠੇ ਹੋ ਕੇ "ਭਾਜਪਾ ਦੇ ਦਮਨਕਾਰੀ ਸ਼ਾਸਨ" ਦਾ ਮੁਕਾਬਲਾ ਕਰਨ ਦੀ ਲੋੜ ਹੈ। 27 ਮਾਰਚ ਨੂੰ ਲਿਖੀ ਚਿੱਠੀ ਵਿਚ ਮਮਤਾ ਬੈਨਰਜੀ ਨੇ ਕਿਹਾ, "ਮੈਂ ਤੁਹਾਨੂੰ ਸੱਤਾਧਾਰੀ ਭਾਜਪਾ ਦੁਆਰਾ ਇਸ ਦੇਸ਼ ਦੇ ਸੰਸਥਾਗਤ ਲੋਕਤੰਤਰ 'ਤੇ ਸਿੱਧੇ ਹਮਲਿਆਂ 'ਤੇ ਆਪਣੀ ਡੂੰਘੀ ਚਿੰਤਾ ਜ਼ਾਹਰ ਕਰਨ ਲਈ ਇਹ ਪੱਤਰ ਲਿਖ ਰਹੀ ਹਾਂ।" ਇਹ ਚਿੱਠੀ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ।

Photo
Photo

ਬੰਗਾਲ ਦੇ ਮੁੱਖ ਮੰਤਰੀ ਨੇ ਪੱਤਰ ਵਿਚ ਲਿਖਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ, ਸੀਬੀਆਈ, ਕੇਂਦਰੀ ਵਿਜੀਲੈਂਸ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਬਦਲਾ ਲੈਣ ਲਈ, ਦੇਸ਼ ਭਰ ਵਿਚ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ, ਪ੍ਰੇਸ਼ਾਨ ਕਰਨ ਅਤੇ ਉਹਨਾਂ ਨੂੰ ਪਾਸੇ ਕਰਨ ਲਈ ਕੀਤੀ ਜਾ ਰਹੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਜਪਾ ਨੂੰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਤੋਂ ਰੋਕਣਾ ਚਾਹੀਦਾ ਹੈ।

Mamata BanerjeeMamata Banerjee

ਉਹਨਾਂ ਕਿਹਾ, "ਮੈਂ ਸਾਰਿਆਂ ਨੂੰ ਇਕ ਮੀਟਿੰਗ ਕਰਨ ਦੀ ਅਪੀਲ ਕਰਦਾ ਹਾਂ, ਤਾਂ ਜੋ ਹਰੇਕ ਦੀ ਸਹੂਲਤ ਅਨੁਸਾਰ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ...। ਆਓ ਅਸੀਂ ਇੱਕਜੁੱਟ ਅਤੇ ਸਿਧਾਂਤਕ ਵਿਰੋਧੀ ਧਿਰ ਬਣਾਉਣ ਦਾ ਸੰਕਲਪ ਲਈਏ, ਤਾਂ ਜੋ ਅਜਿਹੀ ਸਰਕਾਰ ਬਣਾਉਣ ਦੀ ਤਿਆਰੀ ਕੀਤੀ ਜਾ ਸਕੇ, ਜਿਸ ਦਾ ਦੇਸ਼ ਹੱਕਦਾਰ ਹੈ”।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement