ਬਰਾਤੀਆਂ ਨਾਲ ਭਰੀ ਬੱਸ ਅਤੇ ਟਰੱਕ ’ਚ ਹੋਈ ਟੱਕਰ, ਇੱਕ ਵਿਅਕਤੀ ਦੀ ਮੌਤ, 45 ਤੋਂ ਵੱਧ ਜ਼ਖ਼ਮੀ
Published : Mar 29, 2023, 2:14 pm IST
Updated : Mar 29, 2023, 2:14 pm IST
SHARE ARTICLE
PHOTO
PHOTO

ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ। ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

 

ਛੱਤੀਸਗੜ੍ਹ - ਬਲੋਦਾਬਾਜ਼ਾਰ ਜ਼ਿਲ੍ਹੇ ਦੇ ਗਿਦੌਰੀ ਥਾਣਾ ਖੇਤਰ 'ਚ ਬਰਾਤੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਬਰਪਾਲੀ 'ਚ ਬੁੱਧਵਾਰ ਸਵੇਰੇ ਕਰੀਬ 5 ਵਜੇ ਹੋਏ ਇਸ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 42 ਲੋਕ ਜ਼ਖਮੀ ਹੋ ਗਏ।
ਗਿਦੌਰੀ ਥਾਣਾ ਇੰਚਾਰਜ ਨੇ ਦੱਸਿਆ ਕਿ ਬਰਾਤੀਆਂ ਨਾਲ ਭਰੀ ਬੱਸ ਰਾਏਪੁਰ ਤੋਂ ਬਿਲਾਈਗੜ੍ਹ ਵਾਪਸ ਆ ਰਹੀ ਸੀ ਕਿ ਗਿਦੌਰੀ ਥਾਣਾ ਖੇਤਰ ਦੇ ਬਰਪਾਲੀ ਕੋਲ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮੌਕੇ 'ਤੇ ਹਾਹਾਕਾਰ ਮੱਚ ਗਈ। ਯਾਤਰੀਆਂ ਨੇ ਤੁਰੰਤ ਡਾਇਲ 112 'ਤੇ ਸੂਚਨਾ ਦਿੱਤੀ। ਮੌਕੇ 'ਤੇ ਆਸ-ਪਾਸ ਦੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਡਾਇਲ 112 ਅਤੇ ਥਾਣਾ ਗਿਦੌਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਸਾਰੇ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਟਰੱਕ ਸਾਹਮਣੇ ਤੋਂ ਆ ਰਿਹਾ ਸੀ, ਜਦਕਿ ਬਾਰਾਤੀਆਂ ਨਾਲ ਭਰੀ ਬੱਸ ਰਾਏਪੁਰ ਤੋਂ ਬਿਲੀਗੜ੍ਹ ਜਾ ਰਹੀ ਸੀ। ਮੰਗਲਵਾਰ ਨੂੰ ਸਾਰੇ ਬਾਰਾਤੀ ਪਿੰਡ ਪਚੜੀ ਤੋਂ ਕੁਰੜਾ ਰਾਏਪੁਰ ਗਏ ਸਨ ਅਤੇ ਉਥੋਂ ਵਾਪਸ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ।
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਬਸੰਤ ਸਾਹੂ ਹੈ, ਜੋ ਕਿ ਪੰਡਰੀਪਨੀ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਕੁੱਲ 25 ਲੋਕ ਦਾਖ਼ਲ ਹਨ, ਜਿਨ੍ਹਾਂ ਵਿੱਚ ਸਾਰੇ ਪੁਰਸ਼ ਹਨ। ਇਨ੍ਹਾਂ ਵਿੱਚ 14 ਅਤੇ 15 ਸਾਲ ਦੇ ਦੋ ਨਾਬਾਲਗ ਲੜਕੇ ਸ਼ਾਮਲ ਹਨ।

12 ਗੰਭੀਰ ਜ਼ਖਮੀਆਂ ਨੂੰ ਏਮਜ਼ ਬਿਲਾਸਪੁਰ ਅਤੇ ਬਲੋਦਾਬਾਜ਼ਾਰ ਹਸਪਤਾਲ ਬਿਲਾਈਗੜ੍ਹ ਰੈਫਰ ਕੀਤਾ ਗਿਆ ਹੈ। ਮਾਮੂਲੀ ਸੱਟਾਂ ਵਾਲੇ ਵਿਅਕਤੀਆਂ ਨੂੰ ਬਿਲੀਗੜ੍ਹ ਕਮਿਊਨਿਟੀ ਹੈਲਥ ਸੈਂਟਰ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਕਈ ਲੋਕਾਂ ਦੀਆਂ ਲੱਤਾਂ ਟੁੱਟ ਗਈਆਂ ਹਨ। ਥਾਣਾ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ। ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement