ਲੋਕ ਸਭਾ ਦੇ ਮੌਜੂਦਾ ਮੈਂਬਰਾਂ ’ਚੋਂ 44 ਫੀ ਸਦੀ ’ਤੇ ਅਪਰਾਧਕ ਮਾਮਲੇ ਦਰਜ ਹਨ, 5 ਫੀ ਸਦੀ ਅਰਬਪਤੀ : ਏ.ਡੀ.ਆਰ.
Published : Mar 29, 2024, 9:48 pm IST
Updated : Mar 29, 2024, 9:48 pm IST
SHARE ARTICLE
Parliament
Parliament

29 ਫੀ ਸਦੀ ਮੌਜੂਦਾ ਸੰਸਦ ਮੈਂਬਰਾਂ ’ਤੇ ਕਤਲ, ਕਤਲ ਦੀ ਕੋਸ਼ਿਸ਼, ਫਿਰਕੂ ਸਦਭਾਵਨਾ ਨੂੰ ਉਤਸ਼ਾਹਤ ਕਰਨ, ਅਗਵਾ ਕਰਨ ਅਤੇ ਔਰਤਾਂ ਵਿਰੁਧ ਅਪਰਾਧ ਸਮੇਤ ਗੰਭੀਰ ਅਪਰਾਧਕ ਮਾਮਲੇ ਦਰਜ

ਨਵੀਂ ਦਿੱਲੀ: ਚੋਣ ਸੁਧਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ (ਏ.ਡੀ.ਆਰ.) ਦੀ ਇਕ ਰੀਪੋਰਟ ਮੁਤਾਬਕ ਲੋਕ ਸਭਾ ਦੇ 514 ਮੈਂਬਰਾਂ ’ਚੋਂ 225 (44 ਫੀ ਸਦੀ) ਨੇ ਅਪਣੇ ਚੋਣ ਹਲਫਨਾਮਿਆਂ ’ਚ ਅਪਣੇ ਵਿਰੁਧ ਅਪਰਾਧਕ ਮਾਮਲਿਆਂ ਦਾ ਐਲਾਨ ਕੀਤਾ ਹੈ। 

ਏ.ਡੀ.ਆਰ. ਦੀ ਰੀਪੋਰਟ ਮੁਤਾਬਕ ਇਸ ਨੇ ਇਨ੍ਹਾਂ ਮੌਜੂਦਾ ਸੰਸਦ ਮੈਂਬਰਾਂ ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਕੀਤਾ ਹੈ ਅਤੇ ਪਾਇਆ ਹੈ ਕਿ ਇਨ੍ਹਾਂ ਵਿਚੋਂ ਪੰਜ ਫੀ ਸਦੀ ਅਰਬਪਤੀ ਹਨ ਜਿਨ੍ਹਾਂ ਦੀ ਜਾਇਦਾਦ 100 ਕਰੋੜ ਰੁਪਏ ਤੋਂ ਵੱਧ ਹੈ। ਰੀਪੋਰਟ ਮੁਤਾਬਕ ਅਪਰਾਧਕ ਮਾਮਲਿਆਂ ਵਾਲੇ 29 ਫੀ ਸਦੀ ਮੌਜੂਦਾ ਸੰਸਦ ਮੈਂਬਰਾਂ ’ਤੇ ਕਤਲ, ਕਤਲ ਦੀ ਕੋਸ਼ਿਸ਼, ਫਿਰਕੂ ਸਦਭਾਵਨਾ ਨੂੰ ਉਤਸ਼ਾਹਤ ਕਰਨ, ਅਗਵਾ ਕਰਨ ਅਤੇ ਔਰਤਾਂ ਵਿਰੁਧ ਅਪਰਾਧ ਸਮੇਤ ਗੰਭੀਰ ਅਪਰਾਧਕ ਮਾਮਲੇ ਦਰਜ ਹਨ। ਰੀਪੋਰਟ ’ਚ ਕਿਹਾ ਗਿਆ ਹੈ ਕਿ ਮੌਜੂਦਾ ਸੰਸਦ ਮੈਂਬਰਾਂ ’ਚੋਂ 9 ’ਤੇ ਕਤਲ ਦੇ ਮਾਮਲੇ ਦਰਜ ਹਨ। ਇਨ੍ਹਾਂ ’ਚੋਂ 5 ਸੰਸਦ ਮੈਂਬਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹਨ। ਇਸ ਤੋਂ ਇਲਾਵਾ 28 ਮੌਜੂਦਾ ਸੰਸਦ ਮੈਂਬਰਾਂ ਨੇ ਅਪਣੇ ਚੋਣ ਹਲਫਨਾਮਿਆਂ ’ਚ ਅਪਣੇ ਵਿਰੁਧ ਕਤਲ ਦੀ ਕੋਸ਼ਿਸ਼ ਨਾਲ ਜੁੜੇ ਮਾਮਲਿਆਂ ਦਾ ਐਲਾਨ ਕੀਤਾ ਹੈ। ਇਨ੍ਹਾਂ ’ਚੋਂ 21 ਸੰਸਦ ਮੈਂਬਰ ਭਾਜਪਾ ਦੇ ਹਨ। ਇਸੇ ਤਰ੍ਹਾਂ 16 ਮੌਜੂਦਾ ਸੰਸਦ ਮੈਂਬਰ ਔਰਤਾਂ ਵਿਰੁਧ ਅਪਰਾਧ ਨਾਲ ਜੁੜੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਵਿਚੋਂ ਤਿੰਨ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। 

ਏ.ਡੀ.ਆਰ. ਦੀ ਰੀਪੋਰਟ ’ਚ ਇਨ੍ਹਾਂ ਸੰਸਦ ਮੈਂਬਰਾਂ ਦੀ ਵਿੱਤੀ ਸਥਿਤੀ ਦਾ ਵੀ ਵਿਸ਼ਲੇਸ਼ਣ ਕੀਤਾ ਗਿਆ ਹੈ। ਰੀਪੋਰਟ ਮੁਤਾਬਕ ਵੱਡੀਆਂ ਸਿਆਸੀ ਪਾਰਟੀਆਂ ’ਚ ਭਾਜਪਾ ਅਤੇ ਕਾਂਗਰਸ ਦੇ ਸੱਭ ਤੋਂ ਵੱਧ ਅਰਬਪਤੀ ਸੰਸਦ ਮੈਂਬਰ ਹਨ, ਹਾਲਾਂਕਿ ਹੋਰ ਪਾਰਟੀਆਂ ’ਚ ਵੀ ਅਜਿਹੇ ਸੰਸਦ ਮੈਂਬਰਾਂ ਦੀ ਵੱਡੀ ਗਿਣਤੀ ਹੈ। ਰੀਪੋਰਟ ਮੁਤਾਬਕ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ਦੇ 50 ਫੀ ਸਦੀ ਤੋਂ ਜ਼ਿਆਦਾ ਸੰਸਦ ਮੈਂਬਰਾਂ ’ਤੇ ਅਪਰਾਧਕ ਦੋਸ਼ ਲੱਗੇ ਹਨ। 

ਏ.ਡੀ.ਆਰ. ਦੇ ਵਿਸ਼ਲੇਸ਼ਣ ’ਚ ਇਹ ਵੀ ਪਾਇਆ ਗਿਆ ਹੈ ਕਿ ਕੁੱਝ ਸੰਸਦ ਮੈਂਬਰਾਂ ਕੋਲ ਅਰਬਾਂ ਰੁਪਏ ਦੀ ਜਾਇਦਾਦ ਹੈ ਜਦਕਿ ਹੋਰਾਂ ਕੋਲ ਬਹੁਤ ਘੱਟ ਜਾਇਦਾਦ ਹੈ। ਏ.ਡੀ.ਆਰ. ਦੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਸੱਭ ਤੋਂ ਵੱਧ ਜਾਇਦਾਦ ਵਾਲੇ ਚੋਟੀ ਦੇ ਤਿੰਨ ਸੰਸਦ ਮੈਂਬਰਾਂ ਵਿਚ ਕਾਂਗਰਸ ਦੇ ਨਕੁਲ ਨਾਥ, ਕਾਂਗਰਸ ਦੇ ਡੀ.ਕੇ. ਸੁਰੇਸ਼ ਅਤੇ ਆਜ਼ਾਦ ਉਮੀਦਵਾਰ ਕੇ ਰਘੂ ਰਾਮ ਕ੍ਰਿਸ਼ਨ ਰਾਜੂ ਸ਼ਾਮਲ ਹਨ, ਜਿਨ੍ਹਾਂ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਹੈ। ਰੀਪੋਰਟ ’ਚ ਸੰਸਦ ਮੈਂਬਰਾਂ ਦੇ ਵਿਦਿਅਕ ਪਿਛੋਕੜ ਅਤੇ ਉਮਰ ਨੂੰ ਵੀ ਉਜਾਗਰ ਕੀਤਾ ਗਿਆ ਹੈ। ਰੀਪੋਰਟ ਮੁਤਾਬਕ 73 ਫੀ ਸਦੀ ਸੰਸਦ ਮੈਂਬਰ ਸਿੱਖਿਆ ’ਚ ਗ੍ਰੈਜੂਏਟ ਜਾਂ ਇਸ ਤੋਂ ਉੱਚੇ ਹਨ, ਜਦਕਿ ਮੌਜੂਦਾ ਸੰਸਦ ਮੈਂਬਰਾਂ ’ਚੋਂ ਸਿਰਫ 15 ਫੀ ਸਦੀ ਔਰਤਾਂ ਹਨ। 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement