Arvind Kejriwal News: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ INDIA ਗਠਜੋੜ ਦਾ ਪ੍ਰਦਰਸ਼ਨ ਟਲਿਆ
Published : Mar 29, 2024, 1:00 pm IST
Updated : Mar 29, 2024, 1:28 pm IST
SHARE ARTICLE
I.N.D.I.A bloc postpones protest outside BJP headquarters Arvind Kejriwal News
I.N.D.I.A bloc postpones protest outside BJP headquarters Arvind Kejriwal News

ਇੰਡੀਆ ਗਠਜੋੜ ਨੇ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਚੋਣ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।

Arvind Kejriwal News: ਭਾਜਪਾ ਦਫ਼ਤਰ ਵਿਖੇ ਇੰਡੀਆ ਗਠਜੋੜ ਵਲੋਂ ਅੱਜ ਦਾ ਧਰਨਾ ਮੁਲਤਵੀ ਕਰ ਦਿਤਾ ਗਿਆ ਹੈ। ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਦਸਿਆ ਕਿ ਇੰਡੀਆ ਗਠਜੋੜ ਦਾ ਧਿਆਨ 31 ਮਾਰਚ ਨੂੰ ਹੋਣ ਵਾਲੀ ਰੈਲੀ ਉਤੇ ਕੇਂਦ੍ਰਿਤ ਹੈ। ਇਸ ਲਈ ਪ੍ਰਦਰਸ਼ਨ ਮੁਲਤਵੀ ਕੀਤਾ ਗਿਆ ਹੈ। ਇੰਡੀਆ ਗਠਜੋੜ ਨੇ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਚੋਣ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।

ਕਈ ਖ਼ਬਰਾਂ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਦਿੱਲੀ ਪੁਲਿਸ ਵਲੋਂ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿਤੀ ਗਈ ਸੀ, ਜਿਸ ਕਾਰਨ ਅੱਜ ਦਾ ਪ੍ਰਦਰਸ਼ਨ ਮੁਲਤਵੀ ਕਰ ਦਿਤਾ ਗਿਆ ਹੈ। ਧਰਨੇ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਘਰ-ਘਰ ਪ੍ਰਚਾਰ ਕਰਨਗੇ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ ਅੱਜ ਵਿਰੋਧੀ ਧਿਰ ਦੇ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ' (ਇੰਡੀਆ) ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਨੂੰ ਜਾਣ ਵਾਲੀਆਂ ਸੜਕਾਂ 'ਤੇ ਬੈਰੀਕੇਡ ਵੀ ਲਗਾਏ ਗਏ। ਪੁਲਿਸ ਕਰਮਚਾਰੀਆਂ ਤੋਂ ਇਲਾਵਾ, ਨੀਮ ਫੌਜੀ ਬਲਾਂ ਨੂੰ ਵੀ ਕੇਂਦਰੀ ਦਿੱਲੀ ਵਿਚ ਕਈ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿਚ ਹਨ। ਕੇਜਰੀਵਾਲ ਨੂੰ ਏਜੰਸੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਆਮ ਆਦਮੀ ਪਾਰਟੀ (ਆਪ) ਨੇ ਕੱਲ੍ਹ ਕਿਹਾ ਸੀ ਕਿ ਪਾਰਟੀ ਵਰਕਰ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਨਾਲ-ਨਾਲ ਚੋਣ ਬਾਂਡ ਦੇ ਮੁੱਦੇ ਨੂੰ ਲੈ ਕੇ ਡੀਡੀਯੂ ਮਾਰਗ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਦਫਤਰ ਵਿਖੇ ਪ੍ਰਦਰਸ਼ਨ ਕਰਨਗੇ।

(For more Punjabi news apart from I.N.D.I.A bloc postpones protest outside BJP headquarters Arvind Kejriwal News, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement