Noida News : ਪ੍ਰੇਮੀ ਨੇ ਪ੍ਰੇਮਿਕਾ ਦਾ ਗਲਾ ਵੱਢ ਕੀਤਾ ਕਤਲ, ਖੁਦ ਵੀ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

By : BALJINDERK

Published : Mar 29, 2024, 1:36 pm IST
Updated : Mar 29, 2024, 2:19 pm IST
SHARE ARTICLE
Noida Police
Noida Police

Noida News : ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ, ਫਿਲ਼ਹਾਲ ਅਜੇ ਜ਼ੇਰੇ ਇਲਾਜ

Noida News : ਨੋਇਡਾ ਉੱਤਰ ਪ੍ਰਦੇਸ਼ ਗੌਤਮਬੁੱਧ ਨਗਰ ਜ਼ਿਲ੍ਹਾ ਦੇ ਨੋਇਡਾ ਵਿੱਚ ਇੱਕ 22 ਸਾਲਾ ਲੜਕੀ ਦਾ ਉਸ ਦੇ ਪ੍ਰੇਮੀ ਵੱਲੋਂ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨੇ ਬਾਅਦ ’ਚ ਬਲੇਡ ਨਾਲ ਆਪਣਾ ਗਲਾ ਵੱਢ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 42 ਸਾਲਾ ਵਿਅਕਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ ਹੈ।

ਇਹ ਵੀ ਪੜੋ:Chandigarh News : ਚੰਡੀਗੜ੍ਹ ਪੁਲਿਸ ਨੇ ਚੋਣ ਜ਼ਾਬਤੇ ਦੀ ਪਾਲਣਾ ਲਈ 15 ਟੀਮਾਂ ਦਾ ਗਠਨ ਕੀਤਾ  

ਫ਼ਿਲਹਾਲ ਉਹ ਇਲਾਜ ਲਈ ਹਸਪਤਾਲ ’ਚ ਭਰਤੀ ਹੈ। ਐਡੀਸ਼ਨਲ ਡੀਸੀਪੀ, ਸੈਂਟਰਲ ਨੋਇਡਾ, ਹਿਰਦੇਸ਼ ਕਥੇਰੀਆ ਨੇ ਕਿਹਾ ਕਿ ਸੈਕਟਰ 63 ਪੁਲਿਸ ਸਟੇਸ਼ਨ ਨੂੰ ਸਥਾਨਕ ਨਿਵਾਸੀਆਂ ਨੇ ਬੁੱਧਵਾਰ ਰਾਤ 10 ਵਜੇ ਦੇ ਕਰੀਬ ਛਿਜਰਸੀ ਪਿੰਡ ਵਿੱਚ ਘਟਨਾ ਬਾਰੇ ਸੂਚਿਤ ਕੀਤਾ। ਕਥੇਰੀਆ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਦੋਵਾਂ ਨੂੰ ਜ਼ਖਮੀ ਹਾਲਤ ’ਚ ਦੇਖਿਆ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗਰਦਨ ਵੱਢਣ ਕਾਰਨ ਵਿਅਕਤੀ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜੋ:Baltimore bridge collapse: ਬਾਲਟੀਮੋਰ ਬ੍ਰਿਜ ਡਿੱਗਣ ਦੇ ਇੱਕ ਦਿਨ ਬਾਅਦ ਡੁੱਬੇ ਟਰੱਕ ’ਚੋਂ ਦੋ ਲਾਸ਼ਾਂ ਬਰਾਮਦ  

ਜਾਂਚ ਦੌਰਾਨ ਸਾਹਮਣੇ ਆਇਆ ਕਿ ਬਲੀਆ ਜ਼ਿਲ੍ਹੇ ਦੀ ਰਹਿਣ ਵਾਲੀ ਨਿਸ਼ਾ, ਜੋ ਕਿ ਦਿੱਲੀ ਦੀ ਰਹਿਣ ਵਾਲੀ ਸੀ, ਅਤੇ ਨੋਇਡਾ ਦੇ ਪਿੰਡ ਛਿਜਰਾਸੀ ਦੇ ਰਹਿਣ ਵਾਲੇ ਧਨਜੇ ਕੁਮਾਰ ਦੇ ਵਿੱਚ ਪ੍ਰੇਮ ਸਬੰਧ ਸਨ। ਕਥੇਰੀਆ ਨੇ ਦੱਸਿਆ ਕਿ ਉਹ ਕਰੀਬ ਇੱਕ ਸਾਲ ਤੋਂ ਰਿਲੇਸ਼ਨਸ਼ਿਪ ’ਚ ਸਨ ਪਰ ਬੁੱਧਵਾਰ ਨੂੰ ਜਦੋਂ ਨਿਸ਼ਾ ਧਨੰਜੈ ਨੂੰ ਉਸ ਦੇ ਘਰ ਮਿਲਣ ਆਈ ਤਾਂ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿੱਚ ਬਹਿਸ ਹੋ ਗਈ ਅਤੇ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।
ਸ੍ਰੀ ਕਥੇਰੀਆ ਨੇ ਕਿਹਾ ਕਿ ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ) ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਮੁਲਜ਼ਮ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਥਾਨਕ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜੋ:Punjab News: ਈਡੀ ਨੇ ਅਮਰੂਦ ਬਾਗ ਘੁਟਾਲੇ ’ਚ ਛਾਪੇਮਾਰੀ ਦੌਰਾਨ 3.89 ਕਰੋੜ ਰੁਪਏ ਕੀਤੇ ਜ਼ਬਤ 

 (For more news apart from Lover slit girlfriend's throat murder in Noida  News in Punjabi, stay tuned to Rozana Spokesman)

Location: India, Uttar Pradesh, Noida

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement