Uttarakhand News: ਬਾਬਾ ਤਰਸੇਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਵਾਲੀ ਪੋਸਟ ਵਾਇਰਲ; ਪੰਜਾਬ ਨਾਲ ਜੁੜੇ ਤਾਰ!
Published : Mar 29, 2024, 12:08 pm IST
Updated : Mar 29, 2024, 1:11 pm IST
SHARE ARTICLE
 Nanakmatta Gurudwara Kar Sewa head shot dead viral post news
Nanakmatta Gurudwara Kar Sewa head shot dead viral post news

ਇਸ ਪੋਸਟ ਨੂੰ ਸਰਬਜੀਤ ਸਿੰਘ ਮੀਆਂਵਿੰਡ ਨਾਂਅ ਦੀ ਆਈਡੀ ਤੋਂ ਸਾਂਝਾ ਕੀਤਾ ਗਿਆ ਹੈ।

Uttarakhand News: ਉੱਤਰਾਖੰਡ ਵਿਖੇ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਕਾਰ ਸੇਵਕ ਬਾਬਾ ਤਰਸੇਮ ਸਿੰਘ ਦੀ ਬੀਤੇ ਦਿਨ ਦੋ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹਤਿਆ ਕਰ ਦਿਤੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਦੋ ਬਾਈਕ ਸਵਾਰ ਵਿਅਕਤੀਆਂ ਨੇ ਬਾਬਾ ਤਰਸੇਮ ਸਿੰਘ ਉਤੇ ਗੋਲੀਆਂ ਨਾਲ ਹਮਲਾ ਕੀਤਾ।

ਇਸ ਮਾਮਲੇ ਵਿਚ ਪੁਲਿਸ ਵਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਤਰਾਖੰਡ ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿਚ ਹੁਣ ਇਕ ਫੇਸਬੁੱਕ ਪੋਸਟ ਵੀ ਵਾਇਰਲ ਹੋ ਰਹੀ ਹੈ। ਇਸ ਵਿਚ ਵਿਅਕਤੀ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਪੋਸਟ ਨੂੰ ਸਰਬਜੀਤ ਸਿੰਘ ਮੀਆਂਵਿੰਡ ਨਾਂਅ ਦੀ ਆਈਡੀ ਤੋਂ ਸਾਂਝਾ ਕੀਤਾ ਗਿਆ ਹੈ।

Photo

ਪੋਸਟ ਵਿਚ ਲਿਖਿਆ, “ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ।। ਉੱਤਰਾਖੰਡ ’ਚ ਪੈਂਦੇ ਜ਼ਿਲ੍ਹਾ ਊਧਮ ਸਿੰਘ ਨਗਰ ਦੇ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਮੱਸਾ ਰੰਘੜ ਦਾ ਸੋਧਾ ਲਾਇਆ ਗਿਆ ਉਹ ਮੈਂ ਸਰਬਜੀਤ ਸਿੰਘ ਮੀਆਂਵਿੰਡ ਨੇ ਲਾਇਆ ਕਿਉਂਕਿ ਤਰਸੇਮ ਸਿੰਘ ਨੇ ਮੱਸੇ ਰੰਘੜ ਵਾਲੀ ਰਾਹ ’ਤੇ ਚੱਲ ਕੇ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਅੰਦਰ ਉਤਰਾਖੰਡ ਦੇ ਸੀਐਮ ਪੁਸ਼ਕਰ ਧਾਮੀ ਦੇ ਸਵਾਗਤ ਲਈ ਗੁਰੂ ਘਰ ’ਚ ਕੁੜੀਆਂ ਨੱਚਵਾਈਆਂ ਤੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਕੀਤੀ ਸੀ। ਜਿਸ ਤੋਂ ਬਾਅਦ ਬਹੁਤ ਜ਼ਿਆਦਾ ਸਿੱਖ ਸੰਗਤਾਂ ਨੇ ਵਿਰੋਧ ਕੀਤਾ ਸੀ ਪਰ ਇਹ ਕੰਜਰ ਸਾਧ ਸਰਕਾਰੀ ਸ਼ਹਿ ’ਤੇ ਗੁੰਡਾਗਰਦੀ ਕਰਦਾ ਰਿਹਾ। ਇਸ ਨੇ ਸਕੂਲ ਦੀਆਂ ਹਿੰਦੂ ਕੁੜੀਆਂ ਨਾਲ ਬਲਾਤਕਾਰ ਕੀਤੇ ਅਤੇ ਰਹਿਤ ਮਰਿਯਾਦਾ ਦੀਆਂ ਧੱਜੀਆਂ ਉਡਾਈਆਂ”।

ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਦੀ ਪੁਸ਼ਟੀ ਨਹੀਂ ਕਰਦਾ। ਇਸ ਪੋਸਟ ਨੂੰ ਲੈ ਕੇ ਫਿਲਹਾਲ ਪੁਲਿਸ ਦਾ ਕੋਈ ਬਿਆਨ ਨਹੀਂ ਆਇਆ ਹੈ।

 

(For more Punjabi news apart from Nanakmatta Gurudwara Kar Sewa head shot dead viral post news, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement