
Delhi Woman Deadbody News: ਬਦਬੂ ਆਉਣ ਕਾਰਨ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਦਿੱਤੀ ਸੂਚਨਾ
Delhi woman deadbody Found in box bed: ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਥਾਣਾ ਖੇਤਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਫਲੈਟ ਦੇ ਅੰਦਰੋਂ ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ, ਜਿਸ ਨਾਲ ਹੜਕੰਪ ਮੱਚ ਗਿਆ ਹੈ।
ਲਾਸ਼ 35 ਸਾਲਾ ਔਰਤ ਦੀ ਜਾਪਦੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਫ਼ਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਲਾਸ਼ ਇੱਕ ਬੈਗ ਵਿੱਚ ਰੱਖੀ ਹੋਈ ਸੀ। ਲਾਸ਼ ਸੜਨ ਲੱਗ ਪਈ ਸੀ।
ਤੇਜ਼ ਬਦਬੂ ਆਉਣ ਕਾਰਨ ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਹੁਣ ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਸੁਰਾਗ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।