Himachal Pradesh News : ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਮਿਲੇਗੀ ਮੌਤ ਦੀ ਸਜਾ, ਹਿਮਾਚਲ ਪ੍ਰਦੇਸ਼ ਦਾ ਵੱਡਾ ਐਲਾਨ

By : BALJINDERK

Published : Mar 29, 2025, 12:43 pm IST
Updated : Mar 29, 2025, 12:43 pm IST
SHARE ARTICLE
ਮੁੱਖ ਮੰਤਰੀ ਸੁਖਵਿੰਦਰ ਸੁੱਖੂ
ਮੁੱਖ ਮੰਤਰੀ ਸੁਖਵਿੰਦਰ ਸੁੱਖੂ

Himachal Pradesh News : ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਬਿੱਲ ਪਾਸ, 10 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਵੀ ਪ੍ਰਬੰਧ

Himachal Pradesh News in Punjabi : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਸੂਬੇ *ਚ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ 'ਤੇ ਮੋਹਰ ਲਗਾ ਦਿੱਤੀ। ਨਸ਼ੇ ਦੀ ਆਦਤ ’ਚ ਫਸੇ ਲੋਕਾਂ ਦੇ ਮੁੜਵਸੇਬੇ ਲਈ ਦੋ ਬਿੱਲ ਪਾਸ ਕੀਤੇ ਗਏ। ਇਸ ਸਬੰਧ 'ਚ ਹਿਮਾਚਲ ਪ੍ਰਦੇਸ਼ ਸੰਗਠਤ ਅਪਰਾਧ ਨਿਵਾਰਣ ਤੇ ਕੰਟਰੋਲ ਬਿੱਲ 2025 ਪਾਸ ਕਰ ਦਿੱਤਾ ਗਿਆ। ਇਸ ਵਿਚ ਨਸ਼ੇ ਦੇ ਸੌਦਾਗਰਾਂ ਨੂੰ ਨਾ ਸਿਰਫ ਉਮਰ ਕੈਦ, ਬਲਕਿ ਮੌਤ ਦੀ ਸਜ਼ਾ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਬੁੱਧਵਾਰ ਨੂੰ ਵਿਧਾਨ ਸਭਾ 'ਚ ਇਸ ਨੂੰ ਪੇਸ਼ ਕੀਤਾ ਸੀ। ਸ਼ੁੱਕਰਵਾਰ ਨੂੰ ਇਸ 'ਤੇ ਚਰਚਾ ਕੀਤੀ ਗਈ ਤੇ ਪਾਸ ਕਰ ਦਿੱਤਾ ਗਿਆ। ਇਸ ’ਚ 10 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ਅਜਿਹਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।

ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਬਿੱਲ 'ਤੇ ਹੋਈ ਚਰਚਾ ਦੇ ਜਵਾਬ 'ਚ ਕਿਹਾ ਕਿ ਸਰਕਾਰ ਫਿਲਹਾਲ ਇਸ ਕਾਨੂੰਨ ਨੂੰ ਲਾਗੂ ਕਰਨ ਜਾ ਰਹੀ ਹੈ ਕਿਉਂਕਿ ਸੂਬੇ 'ਚ ਮੌਜੂਦਾ ਹੈ। ਜੇ ਜ਼ਰੂਰੀ ਹੋਇਆ ਤਾਂ ਭਵਿੱਖ 'ਚ ਇਸ ਹਾਲਾਤ ਨੂੰ ਦੇਖਦੇ ਹੋਏ ਇਸਦੀ ਬੇਹੱਦ ਲੋੜਾਂ ਹੈ।ਜੇ ਜਰੂਰੀ ਹੋਇਆ ਤਾਂ ਭਵਿੱਖ ’ਚ ਇਸ ਵਿਚ ਸੋਧ ਕਰ ਕੇ ਇਸ ਨੂੰ ਹੋਰ ਸਖ਼ਤ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਭਾਜਪਾ ਵਿਧਾਇਕ ਤ੍ਰਿਲੋਕ ਜਮਵਾਲ ਨੇ ਚੰਗੀ ਪਹਿਲ ਕਰਾਰ ਦਿੱਤਾ।

ਬਿੱਲ 'ਚ ਇਹ ਹਨ ਪ੍ਰਬੰਧ

ਬਿੱਲ ਦੇ ਪ੍ਰਬੰਧਾਂ ਅਨੁਸਾਰ, ਅਜਿਹੀਆਂ ਦਵਾਈਆਂ, ਜਿਨ੍ਹਾਂ ਨਾਲ ਨਸ਼ੇ ਦੀ ਆਦਤ ਲੱਗ ਸਕਦੀ ਹੈ, ਦੀ ਆਵਾਜਾਈ, ਸਪਲਾਈ ਤੇ ਇਨ੍ਹਾਂ ਨੂੰ ਰੱਖਣ ਦੀ ਹਾਲਤ 'ਚ ਫੜੇ ਜਾਣ ’ਤੇ ਉਕਤ ਕਾਨੂੰਨ ਦੇ ਪ੍ਰਬੰਧਾਂ ਮੁਤਾਬਕ ਸਜ਼ਾ ਮਿਲੇਗੀ।ਇਸ ਤੋਂ ਇਲਾਵਾ ਨਾਜਾਇਜ਼ ਮਾਈਨਿੰਗ, ਜੰਗਲੀ ਜੀਵਾਂ ਦੀ ਤਸਕਰੀ, ਮਨੁੱਖੀ ਤਸਕਰੀ, ਝੂਠੇ ਦਸਤਾਵੇਜ਼ਾਂ ਨਾਲ ਕੋਈ ਕੰਮ ਕਰਨਾ, ਮਨੁੱਖੀ ਅੰਗਾਂ ਦੀ ਤਸਕਰੀ, ਖ਼ਤਰਨਾਕ ਪਦਾਰਥਾਂ ਦੀ ਡੰਪਿੰਗ 'ਚ ਵੀ ਹਿਮਾਚਲ ਪ੍ਰਦੇਸ਼ ਸੰਗਠਤ ਅਪਰਾਧ ਨਿਵਾਰਣ ਤੇ ਕੰਟਰੋਲ ਕਾਨੂੰਨ ਦੇ ਪ੍ਰਬੰਧਾਂ ਦੇ ਤਹਿਤ ਸਜ਼ਾ ਮਿਲੇਗੀ।

ਸੰਗਠਤ ਅਪਰਾਧ ਸਿੰਡੀਕੇਟ ਦੇ ਮੈਂਬਰ ਜਾਂ ਸਿੰਡੀਕੇਟ ਵੱਲੋਂ ਹਿੰਸਾ ਕਰਨ 'ਤੇ ਕਿਸੇ ਦੀ ਮੌਤ ਹੋਣ 'ਤੇ ਉਮਰ ਕੈਦ ਜਾਂ ਮੌਤ ਦੀ ਸਜ਼ਾ ਹੋ ਸਕੇਗੀ। ਸਿੰਡੀਕੇਟ ਦੇ ਮੈਂਬਰਾਂ ਵੱਲੋਂ ਨਸ਼ੇ ਜਾਂ ਹੋਰਨਾਂ ਨਾਜਾਇਜ਼ ਤਰੀਕਿਆਂ ਨਾਲ ਕਮਾਈ ਜਾਇਦਾਰ ਦੀ ਕੁਰਕੀ ਹੋਵੇਗੀ। ਸਰਕਾਰ ਇਸ ਜਾਇਦਾਦ ਨੂੰ ਜ਼ਬਤ ਕਰ ਸਕਦੀ ਹੈ। ਸਰਕਾਰ ਨੇ ਸਿੱਖਿਆ ਸੰਸਥਾਵਾਂ ਦੇ 500 ਮੀਟਰ ਦੇ ਘੇਰੇ 'ਚ ਤੰਬਾਕੂ ਜਾਂ ਹੋਰਨਾਂ ਨਸ਼ੀਲੀਆਂ ਦਵਾਈਆਂ ਜਾਂ ਪਦਾਰਥ ਵੇਚਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪਹਿਲਾਂ 100 ਮੀਟਰ ਦੇ ਘੇਰੇ 'ਚ ਹੀ ਇਸ ਤਰ੍ਹਾਂ ਦੇ ਪਦਾਰਥ ਵੇਚਣ 'ਤੇ ਪਾਬੰਦੀ ਸੀ।

(For more news apart from  Drug smugglers will get death penalty, big announcement from Himachal Pradesh News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement