
ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ। ਪੁ
ਜੰਮੂ, 28 ਅਪ੍ਰੈਲ: ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ। ਪੁਲਿਸ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹੇ ਦੇ ਜੈਨਪੁਰਾ ਇਲਾਕੇ ਵਿਚ ਸੁਰੱਖਿਆ ਬਲਾਂ ਦੀ ਟੀਮ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਇਸੇ ਦੌਰਾਨ ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਲਾਗੇ ਤਿੰਨ ਸੈਕਟਰਾਂ ਵਿਚ ਮੰਗਲਵਾਰ ਨੂੰ ਮੋਰਟਾਰ ਨਾਲ ਗੋਲੀਬਾਰੀ ਕੀਤੀ। ਰਖਿਆ ਬੁਲਾਰੇ ਨੇ ਦਸਿਆ ਕਿ ਭਾਰਤੀ ਫ਼ੌਜੀਆਂ ਨੇ ਇਸ ਦਾ ਕਰਾਰਾ ਜਵਾਬ ਦਿਤਾ। ਬੁਲਾਰੇ ਨੇ ਕਿਹਾ ਕਿ ਮੰਗਲਵਾਰ ਨੂੰ ਸਵੇਰੇ ਲਗਭਗ 11 ਵਜੇ ਪਾਕਿਸਤਾਨੀ ਫ਼ੌਜ ਨੇ ਬਿਨਾਂ ਉਕਸਾਵੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਗੋਲੀਬਾਰੀ ਅਤੇ ਗੋਲਾਬਾਰੀ ਕੀਤੀ। ਸੋਮਵਾਰ ਨੂੰ ਪਾਕਿਸਤਾਨੀ ਫ਼ੌਜ ਨੇ ਪੁੰਛ ਦੇ ਮਨਕੋਟੇ ਇਲਾਕੇ ਨੂੰ ਨਿਸ਼ਾਨਾ ਬਣਾਇਆ ਸੀ। (ਏਜੰਸੀ)