
ਨਵੀਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ...
ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਦੇਸ਼ ਵਿੱਚ ਲਾਕਡਾਉਨ ਲਾਗੂ ਹੈ। ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕ ਦੇਸ਼ ਵਿਚ ਹੋਰ ਥਾਵਾਂ 'ਤੇ ਫਸੇ ਹੋਏ ਹਨ। ਇਨ੍ਹਾਂ ਵਿੱਚ ਪ੍ਰਵਾਸੀ ਮਜ਼ਦੂਰ, ਸ਼ਰਧਾਲੂ, ਯਾਤਰੀ ਅਤੇ ਵਿਦਿਆਰਥੀ ਸ਼ਾਮਲ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਫਸੇ ਲੋਕਾਂ ਲਈ ਇਕ ਨਵੀਂ ਸੇਧ ਜਾਰੀ ਕੀਤੀ ਹੈ।
Coronavirus
ਬਿਹਾਰ, ਝਾਰਖੰਡ, ਮਹਾਰਾਸ਼ਟਰ ਵਰਗੇ ਕੁਝ ਰਾਜਾਂ ਦੀ ਮੰਗ ਦੇ ਬਾਅਦ, ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਸ਼ਰਧਾਲੂਆਂ, ਯਾਤਰੀਆਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਲਈ ਇੱਕ ਨਵੀਂ ਸੇਧ ਤਿਆਰ ਕੀਤੀ ਹੈ। ਨਵੀਂ ਸੇਧ ਦੇ ਤਹਿਤ ਫਸੇ ਲੋਕਾਂ ਨੂੰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਭੇਜਿਆ ਜਾ ਸਕਦਾ ਹੈ।
Lockdown
ਨਵੀਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਪਣੇ ਨੋਡਲ ਅਧਿਕਾਰੀ ਨਿਯੁਕਤ ਕਰਨ ਅਤੇ ਅਜਿਹੇ ਫਸੇ ਵਿਅਕਤੀਆਂ ਨੂੰ ਭੇਜਣ ਅਤੇ ਵਾਪਸ ਲੈਣ ਲਈ ਇੱਕ ਐਸਓਪੀ ਤਾਇਨਾਤ ਕਰਨੀ ਪਏਗੀ. ਇਸ ਦੇ ਨਾਲ ਹੀ ਨਵੀਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜਾਂ ਨੂੰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣ ਦੇ ਚਾਹਵਾਨਾਂ ਲਈ ਆਪਸ ਵਿੱਚ ਗੱਲਬਾਤ ਕਰਨੀ ਪਏਗੀ।
Photo
ਉੱਥੇ ਹੀ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਭੇਜੇ ਜਾ ਰਹੇ ਲੋਕਾਂ ਦੀ ਜਾਂਚ ਕੀਤੀ ਜਾਏਗੀ। ਦਸ ਦਈਏ ਕਿ ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 31,332, ਹੁਣ ਤੱਕ 1,007 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੁਨੀਆ ਭਰ ਵਿਚ ਤੇਜ਼ੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
Coronavirus
ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ 1000 ਤੋਂ ਪਾਰਪਹੁੰਚ ਗਿਆ ਹੈ। ਹੁਣ ਭਾਰਤ ਵਿਚ ਵੀ ਇਸ ਦਾ ਕਹਿਰ ਦਿਨੋਂ -ਦਿਨ ਵਧਦਾ ਜਾ ਰਿਹਾ ਹੈ।
Corona Virus
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 31,332 ਤੱਕ ਪਹੁੰਚ ਗਈ ਹੈ, ਜਦਕਿ 1,007 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਸ ਵਾਇਰਸ ਤੋਂ 7,695 ਲੋਕ ਠੀਕ ਵੀ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।