
ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਕਰੀਬ ਦੋ ਸਾਲ ਤੱਕ ਬਿਮਾਰੀ ਨਾਲ ਜੂਝਣ ਤੋਂ ਬਾਅਦ ਬੁੱਧਵਾਰ ਨੂੰ ਦੁਨੀਆ ਨੂੰ ਅਲਵਿਦਾ ਕਹਿ ਗਏ।
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਕਰੀਬ ਦੋ ਸਾਲ ਤੱਕ ਬਿਮਾਰੀ ਨਾਲ ਜੂਝਣ ਤੋਂ ਬਾਅਦ ਬੁੱਧਵਾਰ ਨੂੰ ਦੁਨੀਆ ਨੂੰ ਅਲਵਿਦਾ ਕਹਿ ਗਏ। ਮੁੰਬਈ ਦੇ ਇਕ ਹਸਪਤਾਲ ਵਿਚ ਉਹਨਾਂ ਨੇ ਆਖਰੀ ਸਾਹ ਲਏ। ਇਰਫ਼ਾਨ ਦੇ ਦੇਹਾਂਤ ਤੋਂ ਬਾਅਦ ਬਾਲੀਵੁੱਡ ਜਗਤ ਵਿਚ ਸੋਗ ਦਾ ਮਾਹੌਲ ਹੈ।
Photo
ਇਸ ਦੇ ਨਾਲ ਹੀ ਦੇਸ਼ ਦੇ ਨੇਤਾਵਾਂ ਨੇ ਵੀ ਉਹਨਾਂ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਹੋਰ ਵੱਡੇ ਸਿਆਸਤਦਾਨਾਂ ਨੇ ਇਰਫਾਨ ਖ਼ਾਨ ਦੇ ਯੋਗਦਾਨ ਨੂੰ ਯਾਦ ਕੀਤਾ।
Photo
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਰਫਾਨ ਖ਼ਾਨ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ। ਪੀਐਮ ਮੋਦੀ ਨੇ ਲਿਖਿਆ ਕਿ ਇਰਫਾਨ ਖ਼ਾਨ ਦੇ ਦੇਹਾਂਤ ਨਾਲ ਸਿਨੇਮਾ ਅਤੇ ਥਿਏਟਰ ਜਗਤ ਨੂੰ ਵੱਡੀ ਹਾਨੀ ਹੋਈ ਹੈ। ਵੱਧ-ਵੱਧ ਮਾਧਿਅਮਾਂ ਜ਼ਰੀਏ ਉਹਨਾਂ ਦੇ ਸ਼ਾਨਦਾਰ ਕੰਮ ਲਈ ਉਹਨਾਂ ਨੂੰ ਯਾਦ ਕੀਤਾ ਜਾਵੇਗਾ। ਭਗਵਾਨ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
Photo
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਰਫ਼ਾਨ ਖ਼ਾਨ ਦੇ ਦੇਹਾਂਤ 'ਤੇ ਟਵੀਟ ਕੀਤਾ। ਉਹਨਾਂ ਨੇ ਲਿਖਿਆ, ' ਮਸ਼ਹੂਰ ਅਭਿਨੇਤਾ ਇਰਫਾਨ ਖਾਨ ਦੇ ਅਚਾਨਕ ਦੇਹਾਂਤ ਨਾਲ ਗਹਿਰਾ ਦੁੱਖ ਹੋਇਆ। ਉਹ ਇਕ ਵੱਖਰੇ ਕਲਾਕਾਰ ਸੀ। ਉਹਨਾਂ ਦਾ ਦੇਹਾਂਤ, ਉਹਨਾਂ ਦੇ ਅਣਗਿਣਤ ਪ੍ਰਸ਼ੰਸਕਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
Photo
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਰਫਾਨ ਖ਼ਾਨ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕੀਤਾ। ਉਹਨਾਂ ਲਿਖਿਆ ਕਿ ਉਹਨਾਂ ਨੂੰ ਇਸ ਖ਼ਬਰ ਨਾਲ ਉਹਨਾਂ ਨੂੰ ਕਾਫੀ ਦੁੱਖ ਪਹੁੰਚਿਆ। ਉਹ ਇਕ ਸ਼ਾਨਦਾਰ ਆਦਾਕਾਰ ਸੀ, ਜਿਨ੍ਹਾਂ ਦੀ ਕਲਾ ਨੇ ਦੁਨੀਆ ਭਰ ਵਿਚ ਉਹਨਾਂ ਦਾ ਨਾਮ ਕਰਵਾਇਆ। ਉਹ ਭਾਰਤੀ ਫਿਲਮ ਜਗਤ ਦਾ ਅਹਿਮ ਹਿੱਸਾ ਸਨ। ਉਹਨਾਂ ਦੀ ਮੌਤ ਦੇ ਨਾਲ ਦੇਸ਼ ਨੇ ਇਕ ਸ਼ਾਨਦਾਰ ਅਦਾਕਾਰ ਖੋਇਆ ਹੈ।
Photo
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਰਫਾਨ ਖਾਨ ਦੀ ਮੌਤ 'ਤੇ ਟਵੀਟ ਕੀਤਾ। ਉਹਨਾਂ ਨੇ ਲਿਖਿਆ, ' ਉਹ ਇਕ ਸ਼ਾਨਦਾਰ ਆਦਾਕਾਰ ਸੀ, ਜੋ ਵਿਸ਼ਵ ਪੱਧਰ 'ਤੇ ਭਾਰਤ ਦੇ ਬ੍ਰਾਂਡ ਅੰਬੈਸਡਰ ਸੀ, ਉਹਨਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ'। ਇਹਨਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।
Photo
ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਦੀ ਮੁਖੀ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵੀ ਉਹਨਾਂ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ।
ਇਹਨਾਂ ਤੋਂ ਇਲਾਵਾ ਹੋਰ ਕਈ ਸਿਆਸਤਦਾਨਾਂ ਨੇ ਟਵਿਟਰ 'ਤੇ ਇਰਫਾਨ ਖਾਨ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ 54 ਸਾਲ ਦੇ ਇਰਫਾਨ ਖਾਨ ਲੰਬੇ ਸਮੇਂ ਤੋਂ ਬਿਮਾਰ ਸਨ। ਉਹਨਾਂ ਨੂੰ 2018 ਵਿਚ ਕੈਂਸਰ ਹੋਇਆ ਸੀ।