ਜੇਲ੍ਹ ਵਿਭਾਗ 'ਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਰੰਧਾਵਾ ਨੇ 4 ਨੂੰ ਨਿਯੁਕਤੀ ਪੱਤਰ ਸੌਂਪੇ
Published : Apr 29, 2021, 5:36 pm IST
Updated : Apr 29, 2021, 5:36 pm IST
SHARE ARTICLE
JAIL DEPARTMENT,
JAIL DEPARTMENT,

ਕੋਵਿਡ ਬੰਦਿਸ਼ਾਂ ਦੇ ਚੱਲਦਿਆਂ ਬਾਕੀ 39 ਉਮੀਦਵਾਰਾਂ ਨੂੰ ਵੱਖਰੇ ਤੌਰ 'ਤੇ ਨਿਯੁਕਤੀ ਪੱਤਰ ਸੌਂਪ ਦਿੱਤੇ ਗਏ।

ਚੰਡੀਗੜ੍ਹ: 'ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ' ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜੇਲ੍ਹ ਵਿਭਾਗ ਵਿੱਚ 43 ਸਹਾਇਕ ਸੁਪਰਡੈਂਟ ਨਿਯੁਕਤ ਕੀਤੇ ਗਏ। ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ ਵਿਖੇ ਭਰਤੀ ਕੀਤੇ ਇਨ੍ਹਾਂ ਸਹਾਇਕ ਸੁਪਰਡੈਂਟਾਂ ਵਿੱਚੋਂ ਸੰਕੇਤਕ ਤੌਰ 'ਤੇ 4 ਸਹਾਇਕ ਸੁਪਰਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸ. ਰੰਧਾਵਾ ਨੇ ਚੁਣੇ ਗਏ ਜੇਲ੍ਹ ਕਰਮੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਕੋਵਿਡ ਬੰਦਿਸ਼ਾਂ ਦੇ ਚੱਲਦਿਆਂ ਬਾਕੀ 39 ਉਮੀਦਵਾਰਾਂ ਨੂੰ ਵੱਖਰੇ ਤੌਰ 'ਤੇ ਨਿਯੁਕਤੀ ਪੱਤਰ ਸੌਂਪ ਦਿੱਤੇ ਗਏ।

Sukhjinder Singh RandhawaSukhjinder Singh Randhawa

ਜੇਲ੍ਹ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿਭਾਗ ਵੱਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ਸੀ.ਸੀ.ਟੀ.ਵੀ. ਲਗਾਉਣੇ ਸ਼ਾਮਲ ਹਨ ਤਾਂ ਜੋ ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਤਸਕਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਪੈਣੀ ਨਜ਼ਰ ਰੱਖੀ ਜਾ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਸ. ਰੰਧਾਵਾ ਨੇ ਕਿਹਾ, ''ਕਿਸੇ ਵੀ ਹਾਲਾਤ ਵਿੱਚ ਜੇਲ੍ਹਾਂ ਦੇ ਮਾਹੌਲ ਨੂੰ ਵਿਗਾੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਵਾਦ ਦੇ ਮਾਮਲੇ ਵਿੱਚ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਪਾਲਣਾ ਕੀਤੀ ਜਾਵੇਗੀ।''

jail ministerjail minister

ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਮੰਤਰੀ ਨੂੰ ਦੱਸਿਆ ਕਿ ਸਹਾਇਕ ਸੁਪਰਡੈਂਟ ਵਜੋਂ ਚੁਣੇ ਗਏ 43 ਉਮੀਦਵਾਰਾਂ ਵਿੱਚ ਅੱਜ ਜਿਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਜਸਕਿੰਦਰ ਸਿੰਘ, ਅਕਾਸ਼ਦੀਪ ਬੱਤਰਾ, ਪ੍ਰਭਦਿਆਲ ਸਿੰਘ ਅਤੇ ਸਮਨਦੀਪ ਕੌਰ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ 6 ਮਹੀਨਿਆਂ ਲਈ ਪਟਿਆਲਾ ਦੇ ਪੰਜਾਬ ਜੇਲ੍ਹ ਸਿਖਲਾਈ ਸਕੂਲ ਵਿਖੇ ਸ਼ੁਰੂਆਤੀ ਸਿਖਲਾਈ ਹਾਸਲ ਕਰਨ ਉਪਰੰਤ ਪ੍ਰੈਟੀਕਲ ਟ੍ਰੇਨਿੰਗ ਹਾਸਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਜੇਲ੍ਹਾਂ ਡੀ.ਕੇ. ਤਿਵਾੜੀ ਅਤੇ ਆਈ.ਜੀ. (ਜੇਲ੍ਹਾਂ) ਆਰ.ਕੇ. ਅਰੋੜਾ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement