
ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਏਮਜ਼ ਵਿਚ ਭਰਤੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਠੀਕ ਹੋ ਚੁੱਕੇ ਹਨ।
ਨਵੀਂ ਦਿੱਲੀ: ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਏਮਜ਼ ਵਿਚ ਭਰਤੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਠੀਕ ਹੋ ਚੁੱਕੇ ਹਨ। ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰੌਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ।
Dr. Manmohan Singh
ਦੱਸ ਦਈਏ ਕਿ 88 ਸਾਲਾ ਡਾ. ਮਨਮੋਹਨ ਸਿੰਘ ਨੂੰ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਸਾਬਕਾ ਪੀਐਮ ਨੂੰ ਏਮਜ਼ ਦੇ ਟਰੌਮਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ। ਟਰੌਮਾ ਸੈਂਟਰ ਨੂੰ ਕੋਰੋਨਾ ਦੇ ਉਪਚਾਰ ਕੇਂਦਰ ਦੇ ਰੂਪ ਵਿਚ ਵਰਤਿਆ ਜਾ ਰਿਹਾ ਹੈ।