
ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ ਦਿਨ ਰਿਹਾ ਵੱਧ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਨਾ ਤਾਂ ਕੋਰੋਨਾ ਦਾ ਕਹਿਰ ਰੁਕ ਰਿਹਾ ਹੈ ਤੇ ਨਾ ਹੀ ਕੋਰੋਨਾ ਦੀ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਗਿਰਾਵਟ ਆ ਰਹੀ ਹੈ। ਪ੍ਰਸ਼ਾਸਨ ਦੇ ਅੰਕੜੇ ਜੋ ਵੀ ਹੋਣ ਪਰ ਸ਼ਮਸ਼ਾਨਘਾਟ ਵਿਚ ਲਾਸ਼ਾਂ ਦੇ ਸਸਕਾਰ ਲਈ ਜਗ੍ਹਾ ਨਹੀਂ ਮਿਲ ਰਹੀ।
Corona Death
ਉਤਰ ਪ੍ਰਦੇਸ਼ ਵਿੱਚ ਵੀ ਕੋਰੋਨਾ ਦੇ ਮਰੀਜ਼ ਨਿਰੰਤਰ ਮਰ ਰਹੇ ਹਨ। ਤਾਜ਼ਾ ਮਾਮਲਾ ਗੋਰਖਪੁਰ ਦਾ ਹੈ ਇੱਥੇ ਸਹਿਜਵਾਨ ਨਿਵਾੜੀ ਨਾਮ ਦਾ ਵਿਅਕਤੀ ਕਈ ਦਿਨਾਂ ਤੋਂ ਬਿਮਾਰ ਸੀ। ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ। ਅਜਿਹੀ ਸਥਿਤੀ ਵਿਚ ਉਹਨਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
Corona Death
ਜਿਥੇ ਸਿਹਤ ਜਿਆਦਾ ਖਰਾਬ ਹੋਣ ਕਾਰਨ ਉਹਨਾਂ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਿਥੇ ਉਹਨਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਬਾਅਦ ਪਰਿਵਾਰ ਐਂਬੂਲੈਂਸਾਂ ਦਾ ਇੰਤਜ਼ਾਰ ਕਰਦਾ ਰਿਹਾ ਪਰ ਉਨ੍ਹਾਂ ਨੂੰ ਐਂਬੂਲੈਂਸ ਨਹੀਂ ਮਿਲੀ। ਮਜ਼ਬੂਰੀ ਵਿਚ ਪਰਿਵਾਰਕ ਮੈਂਬਰ ਆਟੋ ਵਿਚ ਲਾਸ਼ ਲੈ ਕੇ ਸ਼ਮਸ਼ਾਨਘਾਟ ਪਹੁੰਚੇ।