
ਵਫ਼ਦ ਵਿਚ 25 ਤੋਂ ਵੱਧ ਪਰਵਾਸੀ ਭਾਰਤੀ ਵੀ ਸ਼ਾਮਲ
PM ਰਿਹਾਇਸ਼ 'ਤੇ ਸ਼ਾਮ 5:30 ਵਜੇ ਹੋਵੇਗੀ ਮੁਲਾਕਾਤ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਿਖਾਂ ਦੇ ਵਫਦ ਨਾਲ ਮੁਲਾਕਾਤ ਕਰਨਗੇ। ਇਸ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਪਿਛਲੇ ਕੁਝ ਸਮੇਂ ਤੋਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਥੋੜ੍ਹੇ-ਥੋੜ੍ਹੇ ਵਕਫ਼ੇ ‘ਤੇ ਮਿਲਦੇ ਰਹੇ ਹਨ। ਉਨ੍ਹਾਂ ਨੇ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਹਾਲ ਹੀ ਵਿੱਚ ਲਾਲ ਕਿਲ੍ਹੇ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਸੀ ਅਤੇ ਇਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਸੀ।
tweet
ਤਾਜ਼ਾ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਮੈਂ ਆਪਣੀ ਰਿਹਾਇਸ਼ ‘ਤੇ ਸਿੱਖ ਵਫ਼ਦ ਦੀ ਮੇਜ਼ਬਾਨੀ ਕਰਾਂਗਾ। ਇਸ ਵਫਦ ਵਿੱਚ ਵੱਖ-ਵੱਖ ਖੇਤਰਾਂ ਦੇ ਲੋਕ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਸਿਖਾਂ ਦੇ ਇਸ ਵਫਦ ਵਿਚ 25 ਤੋਂ ਵੱਧ ਪਰਵਾਸੀ ਭਾਰਤੀ ਵੀ ਸ਼ਾਮਲ ਹੋਣਗੇ। ਇਸ ਬਾਰੇ ਪ੍ਰਧਾਨ ਮੰਤਰੀ ਨੇ ਦੱਸਿਆ ਈ ਮੈਂ ਸ਼ਾਮ 5.30 ਵਜੇ ਦੇ ਕਰੀਬ ਇੱਕ ਸਮੂਹ ਨੂੰ ਵੀ ਸੰਬੋਧਨ ਕਰਾਂਗਾ।