ਹੋਣਹਾਰ OBC ਉਮੀਦਵਾਰ ਜਨਰਲ ਵਰਗ ਦੀਆਂ ਸੀਟਾਂ ਦੇ ਹੱਕਦਾਰ - ਸੁਪਰੀਮ ਕੋਰਟ
Published : Apr 29, 2022, 10:27 am IST
Updated : Apr 29, 2022, 10:27 am IST
SHARE ARTICLE
Supreme Court
Supreme Court

ਕਿਹਾ, ਬਾਕੀ ਉਮੀਦਵਾਰਾਂ ਦੀ ਯੋਗਤਾ ਦੇ ਅਧਾਰ 'ਤੇ ਭਰੀਆਂ ਜਾਣ ਰਾਖਵੀਆਂ ਸੀਟਾਂ 

ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਜਸਟਿਸ MR ਸ਼ਾਹ ਅਤੇ ਜਸਟਿਸ BV ਨਾਗਰਥਨਾ ਦੀ ਬੈਂਚ ਨੇ 1992 ਦੇ ਇੰਦਰਾ ਸਾਹਨੀ ਬਨਾਮ ਯੂਨੀਅਨ ਆਫ ਇੰਡੀਆ ਸਮੇਤ ਸੁਪਰੀਮ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਦਾ ਲਿਆ ਨੋਟਿਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਖਵੇਂਕਰਨ ਸਬੰਧੀ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਸ਼੍ਰੇਣੀ ਨਾਲ ਸਬੰਧਤ ਉਨ੍ਹਾਂ ਉਮੀਦਵਾਰਾਂ ਨੂੰ ਜਨਰਲ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਜ਼ਰੂਰਤ ਹੈ ਜੋ ਜਨਰਲ ਸ਼੍ਰੇਣੀ ਵਿੱਚ ਆਉਂਦੇ ਆਖਰੀ ਉਮੀਦਵਾਰ ਨਾਲੋਂ ਵੱਧ ਹੋਣਹਾਰ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਹਾਲਾਤ 'ਚ ਰਾਖਵੀਆਂ ਸੀਟਾਂ 'ਤੇ ਓਬੀਸੀ ਉਮੀਦਵਾਰਾਂ ਦੀ ਨਿਯੁਕਤੀ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ।

Supreme CourtSupreme Court

ਸਿਖਰਲੀ ਅਦਾਲਤ ਨੇ ਕਿਹਾ ਕਿ ਸਿੱਟੇ ਵਜੋਂ, ਜਨਰਲ ਸ਼੍ਰੇਣੀ ਵਿਚ ਉਨ੍ਹਾਂ ਦੀਆਂ ਨਿਯੁਕਤੀਆਂ 'ਤੇ ਵਿਚਾਰ ਕਰਨ ਤੋਂ ਬਾਅਦ, ਬਾਕੀ ਬਚੇ ਰਾਖਵੇਂ ਵਰਗ ਦੇ ਉਮੀਦਵਾਰਾਂ ਤੋਂ ਯੋਗਤਾ ਦੇ ਆਧਾਰ 'ਤੇ ਰਾਖਵੀਆਂ ਸੀਟਾਂ ਭਰੀਆਂ ਜਾਣੀਆਂ ਚਾਹੀਦੀਆਂ ਹਨ। ਜਸਟਿਸ ਐਮ.ਆਰ. ਸ਼ਾਹ ਅਤੇ ਜਸਟਿਸ ਬੀ. ਵੀ. ਨਾਗਰਥਨਾ ਦੀ ਬੈਂਚ ਨੇ 1992 ਦੇ ਇੰਦਰਾ ਸਾਹਨੀ ਬਨਾਮ ਯੂਨੀਅਨ ਆਫ ਇੰਡੀਆ ਸਮੇਤ ਸੁਪਰੀਮ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਦਾ ਨੋਟਿਸ ਲਿਆ।

court hammercourt hammer

ਫ਼ੈਸਲੇ 'ਤੇ ਭਰੋਸਾ ਕਰਦੇ ਹੋਏ ਬੈਂਚ ਨੇ ਰਿਜ਼ਰਵ ਕੈਟਾਗਰੀ ਦੇ ਉਮੀਦਵਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਰਾਜੀਵ ਧਵਨ ਦੀ ਦਲੀਲ ਨੂੰ ਸਵੀਕਾਰ ਕਰ ਲਿਆ ਕਿ ਰਿਜ਼ਰਵ ਕੈਟਾਗਰੀ ਦੇ ਉਮੀਦਵਾਰਾਂ ਨੂੰ ਜਨਰਲ ਕੈਟਾਗਰੀ ਦੇ ਉਮੀਦਵਾਰਾਂ ਦੀ ਸੂਚੀ 'ਚ ਆਖਰੀ ਉਮੀਦਵਾਰ ਨਾਲੋਂ ਵੱਧ ਨੰਬਰ ਆਉਣ 'ਤੇ ਉਨ੍ਹਾਂ ਨੂੰ ਕੋਟੇ ਤਹਿਤ ਐਡਜਸਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਜਨਰਲ ਕੈਟਾਗਰੀ ਤਹਿਤ ਵਿਚਾਰਨ ਦੀ ਲੋੜ ਹੈ।

Supreme Court Backs Centre On Foreign Funds For NGOsSupreme Court  

ਬੈਂਚ ਨੇ ਦੇਖਿਆ ਕਿ ਦੋ ਉਮੀਦਵਾਰ, ਆਲੋਕ ਕੁਮਾਰ ਯਾਦਵ ਅਤੇ ਦਿਨੇਸ਼ ਕੁਮਾਰ, ਜੋ ਕਿ ਓਬੀਸੀ ਸ਼੍ਰੇਣੀ ਨਾਲ ਸਬੰਧਤ ਹਨ, ਨੂੰ ਜਨਰਲ ਸ਼੍ਰੇਣੀ ਵਿੱਚ ਐਡਜਸਟ ਕੀਤੇ ਜਾਣ ਦੀ ਲੋੜ ਹੈ ਕਿਉਂਕਿ ਉਹ ਜਨਰਲ ਸ਼੍ਰੇਣੀ ਲਈ ਨਿਯੁਕਤ ਕੀਤੇ ਗਏ ਉਮੀਦਵਾਰਾਂ ਦੀ ਸੂਚੀ ਵਿੱਚ ਆਖਰੀ ਉਮੀਦਵਾਰ ਨਾਲੋਂ ਵੱਧ ਹੋਣਹਾਰ ਹਨ। ਇਸ ਲਈ ਉਨ੍ਹਾਂ ਦੀਆਂ ਨਿਯੁਕਤੀਆਂ  ਨੂੰ ਰਾਖਵੀਆਂ ਸ਼੍ਰੇਣੀਆਂ ਅਧੀਨ ਸੀਟਾਂ ਲਈ ਵਿਚਾਰਿਆ ਨਹੀਂ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement