
ਢਾਈ ਸਾਲ ਦੇ ਬੱਚੇ ਨੂੰ ਜ਼ਿੰਦਾ ਕੱਢਿਆ ਬਾਹਰ
ਮੁੰਬਈ: ਮਹਾਰਾਸ਼ਟਰ ਵਿੱਚ ਇਮਾਰਤ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਿਵੰਡੀ 'ਚ ਦੋ ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਮਾਰਤ 'ਚ 10 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਡਿਜ਼ਾਸਟਰ ਸਮੇਤ ਪੁਲਿਸ ਟੀਮ ਮੌਕੇ 'ਤੇ ਰਵਾਨਾ ਹੋ ਗਈ ਹੈ। ਮਲਬੇ 'ਚੋਂ ਢਾਈ ਸਾਲ ਦੇ ਬੱਚੇ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ।