ਮਹਿਲਾ ਪਹਿਲਵਾਨਾਂ ਦੇ ਧਰਨੇ ’ਚ ਪਹੁੰਚੇ ਅਰਵਿੰਦ ਕੇਜਰੀਵਾਲ, ਦੇਸ਼ਵਾਸੀਆਂ ਨੂੰ ਸਮਰਥਨ ਦੇਣ ਦੀ ਕੀਤੀ ਅਪੀਲ
Published : Apr 29, 2023, 8:24 pm IST
Updated : Apr 29, 2023, 8:24 pm IST
SHARE ARTICLE
Arvind Kejriwal extends support to wrestlers
Arvind Kejriwal extends support to wrestlers

ਕਿਹਾ: ਜੋ ਵੀ ਦੇਸ਼ ਨੂੰ ਪਿਆਰ ਕਰਦਾ ਹੈ, ਉਹ ਇਨ੍ਹਾਂ ਪਹਿਲਵਾਨਾਂ ਦੇ ਨਾਲ ਖੜ੍ਹਾ ਹੋਵੇ

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਸ਼ਾਮ ਨੂੰ ਜੰਤਰ-ਮੰਤਰ ਪਹੁੰਚੇ। ਉਨ੍ਹਾਂ ਇੱਥੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਵਿਰੁਧ ਧਰਨੇ ’ਤੇ ਬੈਠੇ ਪਹਿਲਵਾਨਾਂ ਦੀ ਹਮਾਇਤ ਕੀਤੀ। ਇਸ ਦੌਰਾਨ ਸੀਐਮ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨ੍ਹਾਂ ਪਹਿਲਵਾਨਾਂ ਨੂੰ ਆਪਣਾ ਸਮਰਥਨ ਦੇਣਾ ਚਾਹੀਦਾ ਹੈ।  

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਧਨੌਲਾ 'ਚ ਵਿਕਾਸ ਕਾਰਜਾਂ ਲਈ 119.51 ਲੱਖ ਦੇ ਟੈਂਡਰ ਮੰਗੇ : ਡਾ. ਇੰਦਰਬੀਰ ਸਿੰਘ ਨਿੱਜਰ 

Arvind Kejriwal extends support to wrestlersArvind Kejriwal extends support to wrestlers

ਜੰਤਰ-ਮੰਤਰ 'ਤੇ ਪਹਿਲਵਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਪਹਿਲਵਾਨਾਂ ਨੇ ਹਮੇਸ਼ਾ ਹੀ ਅੰਤਰਰਾਸ਼ਟਰੀ ਪੱਧਰ 'ਤੇ ਸਾਡੇ ਦੇਸ਼ ਦਾ ਮਾਣ ਵਧਾਇਆ ਹੈ। ਪਰ ਉਨ੍ਹਾਂ ਨੂੰ ਮਜ਼ਬੂਰ ਕੀਤਾ ਜਾ ਰਿਹਾ ਹੈ ਕਿ ਉਹ ਇੱਥੇ ਪੂਰੇ ਹਫ਼ਤੇ ਤੋਂ ਧਰਨੇ 'ਤੇ ਬੈਠਣ, ਅਜਿਹਾ ਕਿਉਂ ? ਕਿਉਂਕਿ ਇਕ ਵੱਡੇ ਸਿਆਸਤਦਾਨ ਨੇ ਸਾਡੇ ਪਹਿਲਵਾਨਾਂ ਤੇ ਭੈਣਾਂ ਨਾਲ ਕਥਿਤ ਤੌਰ 'ਤੇ ਗਲਤ ਕੀਤਾ ਹੈ। ਧੀ-ਭੈਣ ਨਾਲ ਗਲਤ ਕੰਮ ਕਰਨ ਵਾਲੇ ਨੂੰ ਤੁਰੰਤ ਫਾਂਸੀ ਦੇ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਨੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ ਮਨਾਈ ਪਹਿਲੀ ਵਰ੍ਹੇਗੰਢ

Arvind Kejriwal extends support to wrestlersArvind Kejriwal extends support to wrestlers

ਇਹ ਉਹ ਪਹਿਲਵਾਨ ਹਨ ਜਿਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਅੱਜ ਵੀ ਮੈਂ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੋ ਵੀ ਦੇਸ਼ ਨੂੰ ਪਿਆਰ ਕਰਦਾ ਹੈ, ਉਹ ਇਨ੍ਹਾਂ ਪਹਿਲਵਾਨਾਂ ਦੇ ਨਾਲ ਖੜ੍ਹਾ ਹੋਵੇ। ਜੰਤਰ-ਮੰਤਰ ਪਹੁੰਚ ਕੇ ਕੇਜਰੀਵਾਲ ਨੇ ਕਿਹਾ- ਇਹ ਸਥਾਨ ਬਹੁਤ ਪਵਿੱਤਰ ਹੈ। 2011 ਵਿਚ ਅਸੀਂ ਇੱਥੋਂ ਹੀ ਅੰਦੋਲਨ ਸ਼ੁਰੂ ਕੀਤਾ ਅਤੇ ਦੇਸ਼ ਦੀ ਰਾਜਨੀਤੀ ਨੂੰ ਬਦਲ ਦਿੱਤਾ। ਇਹ ਪਹਿਲਵਾਨ ਇੱਥੋਂ ਹੀ ਦੇਸ਼ ਦੀ ਖੇਡ ਪ੍ਰਣਾਲੀ ਨੂੰ ਬਦਲ ਦੇਣਗੇ। ਮੇਰੀ ਅਪੀਲ ਹੈ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਲੋਕ ਛੁੱਟੀ ਲੈ ਕੇ ਇੱਥੇ ਪਹਿਲਵਾਨਾਂ ਦਾ ਸਮਰਥਨ ਕਰਨ। ਕੇਂਦਰ ਸਰਕਾਰ ਨੂੰ ਵੀ ਅਪੀਲ ਹੈ ਕਿ ਉਹ ਇੱਥੋਂ ਦਾ ਬਿਜਲੀ ਅਤੇ ਪਾਣੀ ਬੰਦ ਨਾ ਕਰੇ।

ਇਹ ਵੀ ਪੜ੍ਹੋ: WFI ਵਿਵਾਦ 'ਚ ਆਹਮੋ-ਸਾਹਮਣੇ ਹੋਈਆਂ ਫੋਗਾਟ ਭੈਣਾਂ : ਬਬੀਤਾ ਨੇ ਕਿਹਾ- ਖਿਡਾਰੀਆਂ ਦੇ ਧਰਨੇ 'ਚ ਨਾ ਸੇਕੀਆਂ ਜਾਣ ਸਿਆਸੀ ਰੋਟੀਆਂ

Arvind Kejriwal extends support to wrestlersArvind Kejriwal extends support to wrestlers

ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੋ ਐੱਫਆਈਆਰਜ਼ ਦਰਜ ਕੀਤੀਆਂ ਸਨ। ਕੁਸ਼ਤੀ ਫੈਡਰੇਸ਼ਨ ਦੇ ਮੁਖੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ ਪਿਛਲੇ ਇੱਕ ਹਫ਼ਤੇ ਤੋਂ ਜੰਤਰ-ਮੰਤਰ ’ਤੇ ਬੈਠੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement