
27 ਅਪ੍ਰੈਲ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਵੀਡੀਓ
ਸੰਭਲ: ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੰਭਲ ਦੇ ਜੁਨਵਾਈ ਥਾਣਾ ਖੇਤਰ ਵਿਚ ਇਕ ਮਹਿਲਾ ਨੂੰ ਕਥਿਤ ਤੌਰ ’ਤੇ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਵੀਡੀਓ ਜਨਤਕ ਹੋਣ ਮਗਰੋਂ ਪੁਲਿਸ ਨੇ ਦੋ ਔਰਤਾਂ ਸਣੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਭਲ ਦੇ ਐਸਪੀ ਚੱਕਰੇਸ਼ ਮਿਸ਼ਰਾ ਨੇ ਦੱਸਿਆ ਕਿ ਜੁਨਵਾਈ ਥਾਣਾ ਖੇਤਰ ਦੇ ਪਿੰਡ ਵਿਰਕਵਾੜੀ ਵਿਚ 26 ਅਪ੍ਰੈਲ ਨੂੰ ਆਪਸੀ ਲੜਾਈ ਦੀ ਸੂਚਨਾ ਮਿਲਣ ਤੋਂ ਬਾਅਦ ਪੀੜਤ ਸੁਨੀਤਾ (35) ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆਈ PM ਨੇ ਸਿਹਤ ਪ੍ਰਣਾਲੀ 'ਚ ਸੁਧਾਰ ਲਈ ਫੰਡ ਦੇਣ ਦਾ ਕੀਤਾ ਐਲਾਨ, 2.2 ਬਿਲੀਅਨ ਦੇ ਪੈਕਜ ਦਾ ਖੁਲਾਸਾ
ਰਜਨੀਸ਼, ਰਾਜਕੁਮਾਰ, ਰਾਜੂ, ਛੋਟੇ ਅਤੇ ਦੋ ਅਣਪਛਾਤੇ ਵਿਅਕਤੀਆਂ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 323 (ਸਵੈ-ਇੱਛਾ ਨਾਲ ਸੱਟ ਪਹੁੰਚਾਉਣ), 504 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਪਮਾਨ) ਅਤੇ 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ 27 ਅਪ੍ਰੈਲ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਕੁਝ ਲੋਕ ਔਰਤ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕਰਦੇ ਦੇਖੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਜੇਲ੍ਹ 'ਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਗੈਂਗਸਟਰ ਮਾਮਲੇ 'ਚ ਦੋਸ਼ੀ ਕਰਾਰ
ਉਨ੍ਹਾਂ ਦੱਸਿਆ ਕਿ ਵੀਡੀਓ ਦੇ ਆਧਾਰ 'ਤੇ ਇਕ ਔਰਤ ਸਮੇਤ ਕੁੱਲ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਸ਼ੈਰੀ, ਸਿਓਰਾਜ, ਭੂਰੇ, ਵਿਰੋਜ ਅਤੇ ਮੰਜੂ ਵਜੋਂ ਹੋਈ ਹੈ। ਐਸਪੀ ਨੇ ਕਿਹਾ ਕਿ ਜਿਨ੍ਹਾਂ ਚਾਰ ਨਾਮੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਹਿਲਾਂ ਕੇਸ ਦਰਜ ਕੀਤਾ ਗਿਆ ਸੀ, ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪਹਿਲਵਾਨਾਂ ਦਾ ਪ੍ਰਦਰਸ਼ਨ: ਕਪਿਲ ਸਿੱਬਲ ਨੇ ਕਿਹਾ ਬ੍ਰਿਜ ਭੂਸ਼ਣ ਦੀ ਕੋਈ ਜ਼ਮੀਰ ਨਹੀਂ ਹੈ
ਦੂਜੇ ਪਾਸੇ ਜੁਨਵਈ ਥਾਣੇ ਦੇ ਇੰਚਾਰਜ ਇੰਸਪੈਕਟਰ ਪੁਸ਼ਕਰ ਰਾਜ ਮਹਿਰਾ ਨੇ ਦੱਸਿਆ ਕਿ ਮਾਮਲੇ ਵਿਚ ਨਾਮਜ਼ਦ ਰਜਨੀਸ਼, ਰਾਜਕੁਮਾਰ, ਰਾਜੂ ਅਤੇ ਛੋਟੇ ਉਰਫ਼ ਰਿਸ਼ੀਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਵੀਡੀਓ ਦੇ ਸਬੂਤਾਂ ਦੇ ਆਧਾਰ 'ਤੇ ਤੇਜਵਤੀ ਨਾਂ ਦੀ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਨੇ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋ ਪਰਿਵਾਰਾਂ ਵਿਚ ਜ਼ਮੀਨੀ ਵਿਵਾਦ ਚੱਲ ਰਿਹਾ ਹੈ।