ਪਟੀਸ਼ਨ 'ਚ ਪ੍ਰਧਾਨ ਮੰਤਰੀ ਮੋਦੀ 'ਤੇ ਦੇਵੀ-ਦੇਵਤਿਆਂ ਦੇ ਨਾਂ 'ਤੇ ਵੋਟਾਂ ਮੰਗਣ ਦਾ ਇਲਜ਼ਾਮ ਲਗਾਇਆ ਗਿਆ
Court News: ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 6 ਸਾਲ ਲਈ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿਤੀ। ਪਟੀਸ਼ਨ 'ਚ ਪ੍ਰਧਾਨ ਮੰਤਰੀ ਮੋਦੀ 'ਤੇ ਦੇਵੀ-ਦੇਵਤਿਆਂ ਦੇ ਨਾਂ 'ਤੇ ਵੋਟਾਂ ਮੰਗਣ ਦਾ ਇਲਜ਼ਾਮ ਲਗਾਇਆ ਗਿਆ ਸੀ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਜਸਟਿਸ ਸਚਿਨ ਦੱਤਾ ਨੇ ਕਿਹਾ ਕਿ ਪਟੀਸ਼ਨ ਵਿਚ ਕੋਈ ਦਮ ਨਹੀਂ ਹੈ। ਪਟੀਸ਼ਨਕਰਤਾ ਆਨੰਦ ਐਸ ਜੋਂਧਾਲੇ ਨੇ ਅਪਣੀ ਪਟੀਸ਼ਨ 'ਚ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਦੇਵੀ-ਦੇਵਤਿਆਂ ਅਤੇ ਪੂਜਾ ਸਥਾਨਾਂ ਦੇ ਨਾਂ 'ਤੇ ਕਥਿਤ ਤੌਰ 'ਤੇ ਵੋਟਾਂ ਮੰਗਣ ਲਈ ਮੋਦੀ ਵਿਰੁਧ ਕਾਰਵਾਈ ਕੀਤੀ ਜਾਵੇ।
ਆਨੰਦ ਐਸ ਜੋਂਧਾਲੇ ਨੇ ਕਿਹਾ ਕਿ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ ਅਤੇ ਇਹ ਭਾਰਤੀ ਦੰਡਾਵਲੀ ਅਤੇ ਲੋਕ ਪ੍ਰਤੀਨਿਧਤਾ ਐਕਟ ਦੇ ਤਹਿਤ ਅਪਰਾਧ ਹੈ। ਜ਼ਿਕਰਯੋਗ ਹੈ ਕਿ ਇਸ ਸਮੇਂ ਦੇਸ਼ ਵਿਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ।
(For more Punjabi news apart from Court dismisses plea seeking 6-year ban on PM Modi from contesting elections, stay tuned to Rozana Spokesman)