Lok Sabha Elections 2024: ਰਾਜਨਾਥ ਸਿੰਘ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
Published : Apr 29, 2024, 2:07 pm IST
Updated : Apr 29, 2024, 2:07 pm IST
SHARE ARTICLE
Rajnath Singh files nomination
Rajnath Singh files nomination

ਰੱਖਿਆ ਮੰਤਰੀ ਤੀਜੀ ਵਾਰ ਲਖਨਊ ਤੋਂ ਅਪਣੀ ਕਿਸਮਤ ਅਜ਼ਮਾ ਰਹੇ ਹਨ।

Lok Sabha Elections 2024: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਲਖਨਊ ਸੰਸਦੀ ਹਲਕੇ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਾਜਨਾਥ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਹੈੱਡਕੁਆਰਟਰ ਤੋਂ ਪ੍ਰਮੁੱਖ ਨੇਤਾਵਾਂ ਅਤੇ ਸਮਰਥਕਾਂ ਦੇ ਨਾਲ ਕਲੈਕਟਰੇਟ ਪਹੁੰਚੇ ਅਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਦੀ ਮੌਜੂਦਗੀ ਵਿਚ ਰਿਟਰਨਿੰਗ ਅਫ਼ਸਰ ਅੱਗੇ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਰਾਜਨਾਥ ਸਿੰਘ ਨੇ ਸੱਭ ਤੋਂ ਪਹਿਲਾਂ 2014 ਵਿਚ ਲਖਨਊ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਅਤੇ ਉਹ ਜਿੱਤੇ ਸਨ। ਉਨ੍ਹਾਂ ਨੇ 2019 ਵਿਚ ਵੀ ਇਥੋਂ ਅਪਣੀ ਜਿੱਤ ਬਰਕਰਾਰ ਰੱਖੀ। ਰੱਖਿਆ ਮੰਤਰੀ ਤੀਜੀ ਵਾਰ ਲਖਨਊ ਤੋਂ ਅਪਣੀ ਕਿਸਮਤ ਅਜ਼ਮਾ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਲਖਨਊ ਹਲਕੇ ਦੀ ਨੁਮਾਇੰਦਗੀ ਕੀਤੀ ਸੀ।

ਜਦੋਂ ਰਾਜਨਾਥ ਸਿੰਘ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਭਾਜਪਾ ਹੈੱਡਕੁਆਰਟਰ ਤੋਂ ਬਾਹਰ ਆਏ ਤਾਂ ਯੋਗੀ ਆਦਿੱਤਿਆਨਾਥ, ਪੁਸ਼ਕਰ ਸਿੰਘ ਧਾਮੀ, ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਸਮੇਤ ਕਈ ਪ੍ਰਮੁੱਖ ਨੇਤਾ ਉਨ੍ਹਾਂ ਦੇ ਨਾਲ ਸਨ। ਲਖਨਊ ਵਿਚ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿਚ 20 ਮਈ ਨੂੰ ਵੋਟਿੰਗ ਹੋਵੇਗੀ।

 (For more Punjabi news apart from Rajnath Singh files nomination Lok Sabha Elections 2024 News, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement