Supreme Court: 'ਟਰਾਇਲ ਕੋਰਟ 'ਚ ਜ਼ਮਾਨਤ ਪਟੀਸ਼ਨ ਕਿਉਂ ਨਹੀਂ ਦਾਇਰ ਕੀਤੀ ?' ਅਰਵਿੰਦ ਕੇਜਰੀਵਾਲ ਨੂੰ 'ਸੁਪਰੀਮ' ਦਾ ਸਵਾਲ
Published : Apr 29, 2024, 4:11 pm IST
Updated : Apr 29, 2024, 5:23 pm IST
SHARE ARTICLE
Supreme Court
Supreme Court

Supreme Court: 'ਟਰਾਇਲ ਕੋਰਟ 'ਚ ਜ਼ਮਾਨਤ ਪਟੀਸ਼ਨ ਕਿਉਂ ਨਹੀਂ ਦਾਇਰ ਕੀਤੀ ?

 Supreme Court: ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੇ ਵਕੀਲ ਤੋਂ ਕਈ ਸਵਾਲ ਪੁੱਛੇ। 

ਇਸ ਦੌਰਾਨ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੇ ਵਕੀਲ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ 'ਟਰਾਇਲ ਕੋਰਟ 'ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ। ਇਸ 'ਤੇ ਸੀਐਮ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।

ਕੇਜਰੀਵਾਲ ਦੇ ਵਕੀਲ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ  

ਵਕੀਲ ਦਾ ਜਵਾਬ ਸੁਣਦਿਆਂ ਜੱਜ ਨੇ ਕਿਹਾ ਕਿ ਜੇਕਰ ਤੁਸੀਂ ਗ੍ਰਿਫਤਾਰੀ ਅਤੇ ਰਿਮਾਂਡ ਦਾ ਵਿਰੋਧ ਕਰ ਰਹੇ ਹੋ ਤਾਂ ਜ਼ਮਾਨਤ ਦੀ ਅਰਜ਼ੀ ਕਿਉਂ ਨਹੀਂ ਲਗਾਈ। ਇਸ 'ਤੇ ਸਿੰਘਵੀ ਨੇ ਕਿਹਾ ਕਿ ਕਿਉਂਕਿ ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਤੁਹਾਨੂੰ ਦੱਸ ਦੇਈਏ ਕਿ ਸੁਣਵਾਈ ਦੌਰਾਨ ਈਡੀ ਵੱਲੋਂ ਪੇਸ਼ ਹੋਏ ਵਕੀਲ ਏਐਸਜੀ ਰਾਜੂ ਨੇ ਕਿਹਾ ਕਿ ਕੇਜਰੀਵਾਲ ਨੇ ਕਸਟੱਡੀ ਦਾ ਵਿਰੋਧ ਨਹੀਂ ਕੀਤਾ ਹੈ।

ਗ੍ਰਿਫਤਾਰੀ ਦੀ ਕੋਈ ਲੋੜ ਨਹੀਂ ਸੀ

ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਦਸੰਬਰ 2023 ਤੱਕ ਸੀਬੀਆਈ ਦੀ ਚਾਰਜਸ਼ੀਟ ਅਤੇ ਈਡੀ ਦੀ ਸ਼ਿਕਾਇਤ ਵਿੱਚ ਕੇਜਰੀਵਾਲ ਦਾ ਨਾਮ ਨਹੀਂ ਸੀ। ਅਜਿਹੇ 'ਚ ਉਸ ਦੀ ਗ੍ਰਿਫਤਾਰੀ ਦੀ ਕੋਈ ਲੋੜ ਨਹੀਂ ਹੈ। ਇੰਨਾ ਹੀ ਨਹੀਂ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੋਣ ਜ਼ਾਬਤੇ ਨਾਲ ਜੋੜ ਕੇ ਅਦਾਲਤ ਦੇ ਸਾਹਮਣੇ ਰੱਖਿਆ। 

ਦੱਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।

Location: India, Delhi, Delhi

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement