Teacher recruitment scam: ਸੁਪਰੀਮ ਕੋਰਟ ਨੇ ’ਚ ਬੰਗਾਲ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸੀ.ਬੀ.ਆਈ. ਜਾਂਚ ’ਤੇ ਰੋਕ ਲਗਾਈ
Published : Apr 29, 2024, 7:07 pm IST
Updated : Apr 29, 2024, 7:07 pm IST
SHARE ARTICLE
Teacher recruitment scam: SC stays CBI probe into West Bengal govt officials' role
Teacher recruitment scam: SC stays CBI probe into West Bengal govt officials' role

ਬੈਂਚ ਨੇ ਕਿਹਾ, ‘‘ਅਸੀਂ ਇਸ ਹੁਕਮ ’ਤੇ ਰੋਕ ਲਗਾਵਾਂਗੇ ਕਿ ਸੀ.ਬੀ.ਆਈ. ਸੂਬਾ ਸਰਕਾਰ ਦੇ ਅਧਿਕਾਰੀਆਂ ਵਿਰੁਧ ਅਗਲੇਰੀ ਜਾਂਚ ਕਰੇਗੀ।’’

Teacher recruitment scam: ਸੁਪਰੀਮ ਕੋਰਟ ਨੇ ਅਧਿਆਪਕ ਭਰਤੀ ਮਾਮਲੇ ’ਚ ਪਛਮੀ ਬੰਗਾਲ ਸਰਕਾਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸੀ.ਬੀ.ਆਈ. ਜਾਂਚ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ’ਤੇ ਸੋਮਵਾਰ ਨੂੰ ਰੋਕ ਲਗਾ ਦਿਤੀ।

ਸੁਪਰੀਮ ਕੋਰਟ ਪਛਮੀ ਬੰਗਾਲ ਸਰਕਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ ਸਕੂਲ ਸੇਵਾ ਕਮਿਸ਼ਨ (ਐੱਸ.ਐੱਸ.ਸੀ.) ਵਲੋਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ 25,753 ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਦੀ ਨਿਯੁਕਤੀ ਰੱਦ ਕਰਨ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਨੌਤੀ ਦਿਤੀ ਗਈ ਸੀ।

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਜਸਟਿਸ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ 6 ਮਈ ਨੂੰ ਕਰੇਗੀ। ਬੈਂਚ ਨੇ ਕਿਹਾ, ‘‘ਅਸੀਂ ਇਸ ਹੁਕਮ ’ਤੇ ਰੋਕ ਲਗਾਵਾਂਗੇ ਕਿ ਸੀ.ਬੀ.ਆਈ. ਸੂਬਾ ਸਰਕਾਰ ਦੇ ਅਧਿਕਾਰੀਆਂ ਵਿਰੁਧ ਅਗਲੇਰੀ ਜਾਂਚ ਕਰੇਗੀ।’’

ਕਲਕੱਤਾ ਹਾਈ ਕੋਰਟ ਨੇ ਕਿਹਾ ਸੀ ਕਿ ਸੀ.ਬੀ.ਆਈ. ਗੈਰ-ਕਾਨੂੰਨੀ ਨਿਯੁਕਤੀਆਂ ਨੂੰ ਸ਼ਾਮਲ ਕਰਨ ਲਈ ਵਾਧੂ ਅਹੁਦਿਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇਣ ’ਚ ਸ਼ਾਮਲ ਸੂਬਾ ਸਰਕਾਰ ਦੇ ਅਧਿਕਾਰੀਆਂ ਦੀ ਭੂਮਿਕਾ ਦੇ ਸਬੰਧ ’ਚ ਅਗਲੇਰੀ ਜਾਂਚ ਕਰੇਗੀ। ਹਾਈ ਕੋਰਟ ਨੇ ਕਿਹਾ ਸੀ ਕਿ ਜੇ ਲੋੜ ਪਈ ਤਾਂ ਸੀ.ਬੀ.ਆਈ. ਇਸ ਮਾਮਲੇ ’ਚ ਸ਼ਾਮਲ ਅਜਿਹੇ ਵਿਅਕਤੀਆਂ ਤੋਂ ਪੁੱਛ-ਪੜਤਾਲ ਕਰੇਗੀ।

ਇਸ ਹੁਕਮ ਨੂੰ ਚੁਨੌਤੀ ਦਿੰਦੇ ਹੋਏ ਸੂਬਾ ਸਰਕਾਰ ਨੇ ਸੁਪਰੀਮ ਕੋਰਟ ’ਚ ਦਾਇਰ ਅਪੀਲ ’ਚ ਕਿਹਾ ਕਿ ਹਾਈ ਕੋਰਟ ਨੇ ਮਨਮਰਜ਼ੀ ਨਾਲ ਨਿਯੁਕਤੀਆਂ ਰੱਦ ਕਰ ਦਿਤੀਆਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement