
ਸੰਸਦ ਦੇ ਦੋਵਾਂ ਸਦਨਾਂ ਦਾ ਜਲਦ ਵਿਸ਼ੇਸ਼ ਸ਼ੈਸ਼ਨ ਬੁਲਾਉਣ ਦੀ ਕੀਤੀ ਅਪੀਲ
Rahul Gandhi writes to PM Modi, demands special session of Parliament: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰਾਹੁਲ ਗਾਂਧੀ ਨੇ ਬੇਨਤੀ ਕੀਤੀ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦਾ ਇੱਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਵੇ। ਪੱਤਰ ਵਿੱਚ ਲਿਖਿਆ, "ਇਸ ਮਹੱਤਵਪੂਰਨ ਸਮੇਂ 'ਤੇ, ਭਾਰਤ ਨੂੰ ਇਹ ਦਿਖਾਉਣਾ ਚਾਹੀਦਾ ਹੈ ਕਿ ਅਸੀਂ ਅੱਤਵਾਦ ਵਿਰੁੱਧ ਹਮੇਸ਼ਾ ਇੱਕਜੁੱਟ ਹਾਂ।
ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਨੇ ਹਰ ਭਾਰਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਨਾਜ਼ੁਕ ਸਮੇਂ ਵਿੱਚ, ਭਾਰਤ ਨੂੰ ਇਹ ਦਿਖਾਉਣਾ ਪਵੇਗਾ ਕਿ ਅਸੀਂ ਅੱਤਵਾਦ ਵਿਰੁੱਧ ਹਮੇਸ਼ਾ ਇੱਕਜੁੱਟ ਰਹਾਂਗੇ। ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ, ਜਿੱਥੇ ਲੋਕਾਂ ਦੇ ਨੁਮਾਇੰਦੇ ਆਪਣੀ ਏਕਤਾ ਅਤੇ ਦ੍ਰਿੜਤਾ ਦਿਖਾ ਸਕਦੇ ਹਨ। ਅਸੀਂ ਬੇਨਤੀ ਕਰਦੇ ਹਾਂ ਕਿ ਅਜਿਹਾ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਵੇ।
(For more news apart from Rahul Gandhi writes to PM Modi, demands special session of Parliament News in punjabi, stay tuned to Rozana Spokesman)