
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਦੇ ਛੇਤੀ...
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਦੇ ਛੇਤੀ ਸਿਹਤਯਾਬੀ ਹੋਣ ਦੀ ਕਾਮਨਾ ਕੀਤੀ ਹੈ। ਇੱਥੇ ਦੱਸ ਦਈਏ ਕਿ ਜੇਤਲੀ ਨੇ ਬੁੱਧਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀਮਾਰ ਹੋਣ ਕਾਰਨ ਕੈਬਨਿਟ ਵਿਚ ਸ਼ਾਮਲ ਨਾ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਲਿਖਿਆ ਕਿ ਉਨ੍ਹਾਂ ਨੂੰ ਕੈਬਨਿਟ ਵਿਚ ਸ਼ਾਮਲ ਕਰਨ ‘ਤਾਂ ਵਿਚਾਰ ਨਾ ਕੀਤਾ ਜਾਵੇ।
Arvind Kejriwal
ਉਧਰ ਕੇਜਰੀਵਾਲ ਨੇ ਜੇਤਲੀ ਦੀ ਪ੍ਰਸ਼ੰਸਾ ਕਰਦੇ ਹੋ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ। ਮੈਂ ਉਨ੍ਹਾਂ ਨੂੰ ਸਾਲਾਂ ਤੋਂ ਜਾਣਦਾ ਹਾਂ ਅਤੇ ਰਾਜਨੀਤਿਕ ਮਤਭੇਦਾਂ ਦੇ ਬਾਵਜੂਦ ਮੈਂ ਹਮੇਸ਼ਾ ਤੋਂ ਉਨ੍ਹਾਂ ਨੂੰ ਸਨੇਹ ਅਤੇ ਗਰਮਜੋਸ਼ੀ ਨਾਲ ਭਰਿਆ ਦੇਖਿਆ ਹੈ।
Arun Jaitely
ਜੇਤਲੀ ਨੇ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਭਾਵ ਅੱਜ ਪ੍ਰਧਾਨ ਮੰਤਰੀ ਨੂੰ ਸਰਕਾਰ ਤੋਂ ਖੁਦ ਨੂੰ ਵੱਖ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਿਹਤ ਕਾਰਨਾਂ ਕਰਕੇ ਨਵੀਂ ਸਰਕਾਰ ਵਿਚ ਮੰਤਰੀ ਨਹੀਂ ਬਣਨਾ ਚਾਹੁੰਦੇ ਹਨ।