
ਕੋਰੋਨਾ ਵਾਇਰਸ ਕਾਰਨ ਲਾਗੂ ਲੌਕਡਾਊਨ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੀ ਅੱਜ ਵਿਸ਼ੇਸ਼ ਬੈਠਕ ਹੋਈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਲਾਗੂ ਲੌਕਡਾਊਨ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੀ ਅੱਜ ਵਿਸ਼ੇਸ਼ ਬੈਠਕ ਹੋਈ। ਇਸ ਬੈਠਕ ਵਿਚ 31 ਮਈ ਨੂੰ ਖਤਮ ਹੋਣ ਜਾ ਰਹੇ ਲੌਕਡਾਊਨ ਤੋਂ ਬਾਅਦ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ।
PM Modi and Amit Shah
ਦੱਸਿਆ ਜਾ ਰਿਹਾ ਹੈ ਕਿ ਕੱਲ ਨੂੰ ਲੌਕਡਾਊਨ ਦੇ ਪੰਜਵੇਂ ਪੜਾਅ ਸਬੰਧੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਆਰਥਕ ਮਾਮਲਿਆਂ 'ਤੇ ਵੀ ਚਰਚਾ ਕੀਤੀ ਗਈ। ਕੱਲ ਨੂੰ ਲੌਕਡਾਊਨ ਵਧਾਉਣ ਦੇ ਨਾਲ-ਨਾਲ ਅਰਥਵਿਵਸਥਾ ਖੋਲ੍ਹਣ ਨੂੰ ਲੈ ਕੇ ਵੀ ਵੱਡਾ ਐਲਾਨ ਹੋ ਸਕਦਾ ਹੈ।
PM Modi
ਗ੍ਰਹਿ ਮੰਤਰਾਲੇ ਨੂੰ ਵੱਖ-ਵੱਖ ਸੈਕਟਰਾਂ ਅਤੇ ਰਾਜਾਂ ਤੋਂ ਇਨਪੁੱਟ ਦਾ ਵਿਸ਼ਲੇਸ਼ਣ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਕੁਝ ਸੂਬਿਆਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੇ ਲੌਕਡਾਊਨ ਵਧਾਉਣ ਦਾ ਫੈਸਲਾ ਕਰ ਲਿਆ ਹੈ। ਇਸ ਦੇ ਨਾਲ ਕਰਨਾਟਕਾ ਵੱਲੋਂ ਧਾਰਮਕ ਸਥਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ।
Photo
ਦੱਸ ਦਈਏ ਕਿ ਮਾਰਚ ਦੇ ਅੱਧ ਵਿਚ ਲੌਕਡਾਊਨ ਲਾਗੂ ਹੋਣ ਤੋਂ ਬਾਅਦ ਤੋਂ ਹੀ ਦੇਸ਼ ਭਰ ਵਿਚ ਧਾਰਮਕ ਸਥਾਨਾਂ, ਸਿਆਸੀ ਸਮਾਰੋਹ ਜਾਂ ਕਿਸੇ ਤਰ੍ਹਾਂ ਦੀ ਭੀੜ ਵਾਲੇ ਸਮਾਰੋਹਾਂ 'ਤੇ ਰੋਕ ਲਗਾਈ ਗਈ ਹੈ।
Photo
ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਹੋਰ ਮੰਤਰੀ ਵੀ ਇਸ ਬੈਠਕ ਵਿਚ ਮੌਜੂਦ ਸਨ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਬੀਤੇ ਦਿਨ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀਆਂ ਦੇ ਸੁਝਾਅ ਨਾਲ ਪੀਐਮ ਮੋਦੀ ਨੂੰ ਜਾਣੂ ਕਰਵਾਇਆ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।