ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮੇਜਰ ਵਿਭੂਤੀ ਸ਼ੰਕਰ ਦੀ ਪਤਨੀ ਦੇ ਜਜ਼ਬੇ ਨੂੰ ਸਲਾਮ, ਫੌਜ 'ਚ ਹੋਈ ਭਰਤੀ 
Published : May 29, 2021, 3:57 pm IST
Updated : May 29, 2021, 3:57 pm IST
SHARE ARTICLE
 Pulwama martyr Major Dhoundiyal's wife Nikita Kaul joins Indian Army
Pulwama martyr Major Dhoundiyal's wife Nikita Kaul joins Indian Army

ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਾਰੇ ਲੋਕ ਸ਼ਹੀਦ ਫੌਜੀ 'ਤੇ ਉ ਸ ਦੀ ਪਤਨੀ ਨੂੰ ਸਲਾਮ ਕਰ ਰਹੇ ਹਨ।

ਨਵੀਂ ਦਿੱਲੀ: ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਆਪਣੇ ਪਤੀ ਮੇਜਰ ਵਿਭੂਤੀ ਸ਼ੰਕਰ ਧੌਨਦਿਆਲ ਦੇ ਕਦਮਾਂ 'ਤੇ ਚੱਲਦੇ ਹੋਏ ਨਿਕਿਤਾ ਕੌਲ ਅੱਜ ਫੌਜ ਵਿਚ ਭਰਤੀ ਹੋ ਗਈ ਹੈ।। ਫੌਜ ਦੇ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਵਾਈ ਕੇ ਜੋਸ਼ੀ ਨੇ ਤਾਮਿਲਨਾਡੂ ਦੇ ਚੇਨਈ ਵਿਚ ਆੱਫਸਰਸ ਟ੍ਰੇਨਿੰਗ ਅਕੈਡਮੀ ਵਿਚ ਆਪਣੇ ਮੋਢਿਆਂ 'ਤੇ ਸਟਾਰ ਲਗਾਏ।

 Pulwama martyr Major Dhoundiyal's wife Nikita Kaul joins Indian ArmyPulwama martyr Major Dhoundiyal's wife Nikita Kaul joins Indian Army

ਉਧਮਪੁਰ ਦੇ ਰੱਖਿਆ ਮੰਤਰਾਲੇ ਦੇ ਲੋਕ ਸੰਪਰਕ ਅਧਿਕਾਰੀ (ਪੀ.ਆਰ.ਓ.) ਨੇ ਅਧਿਕਾਰਤ ਟਵਿੱਟਰ ਹੈਂਡਲ ਉੱਤੇ ਸਮਾਗਮ ਦੀ ਇੱਕ ਸੰਖੇਪ ਵੀਡੀਓ ਵੀ ਸਾਂਝੀ ਕੀਤੀ। ਪੀਆਰਓ ਉਧਮਪੁਰ ਨੇ ਟਵੀਟ ਕਰ ਕੇ ਲਿਖਿਆ, '' ਪੁਲਵਾਮਾ 'ਚ ਆਪਣੀ ਜਾਨ ਦੀ ਕੁਰਬਾਨੀ ਦੇਣ ਵਾਲੇ ਮੇਜਰ ਵਿਭੂਤੀ ਸ਼ੰਕਰ ਧੌਂਦਿਆਲ ਨੂੰ ਮਰਨੌਪੋਰਾਂਤ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

ਉਨ੍ਹਾਂ ਨੂੰ ਸਰਬੋਤਮ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਪਤਨੀ ਨਿਕਿਤਾ ਕੌਲ ਨੇ ਅੱਜ ਫੌਜ ਦੀ ਵਰਦੀ ਪਾਈ। ਇਹ ਉਹਨਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਮਿਲਟਰੀ ਕਮਾਂਡਰ ਲੈਫਟੀਨੈਂਟ ਵਾਈ ਕੇ ਜੋਸ਼ੀ ਨੇ ਉਸ ਦੇ ਮੋਢਿਆ 'ਤੇ ਸਟਾਰ ਲਗਵਏ। ਮੇਜਰ ਧੌਂਦਿਆਲ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅਤਿਵਾਦੀਆਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਲਈ ਉਹਨਾਂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਟਵੀਟ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਫੌਜ ਅਤੇ ਸ਼ਹੀਦ ਫੌਜੀ ਜਵਾਨ ਦੀ ਪਤਨੀ ਦੀ ਸ਼ਲਾਘਾ ਕੀਤੀ ਹੈ।

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement