ਉੱਤਰ ਪ੍ਰਦੇਸ਼ 'ਚ ਦਰਦਨਾਕ ਹਾਦਸਾ, 2 ਵਾਹਨਾਂ ਦੀ ਟੱਕਰ 'ਚ 6 ਲੋਕਾਂ ਦੀ ਗਈ ਜਾਨ
Published : May 29, 2022, 12:48 pm IST
Updated : May 29, 2022, 2:33 pm IST
SHARE ARTICLE
Tragic accident in Uttar Pradesh
Tragic accident in Uttar Pradesh

12 ਲੋਕ ਗੰਭੀਰ ਜ਼ਖਮੀ

 

ਆਗਰਾ: ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲੇ ਤੋਂ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜ਼ਿਲੇ ਦੇ ਮੋਤੀਪੁਰ ਇਲਾਕੇ 'ਚ ਇਕ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਸ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। 

 

accidentaccident

 

ਪੁਲਿਸ ਨੇ ਦੱਸਿਆ ਕਿ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 12 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਕਈ ਲੋਕਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।

 

Accident Accident

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਹਿਰਾਇਚ 'ਚ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਯੋਗੀ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕੀਤੀ ਅਤੇ ਨਾਲ ਹੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ। ਇਸ ਹਾਦਸੇ ਕਾਰਨ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

DeathDeath

 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement