
ਮੁੱਖ ਮੰਤਰੀ ਸਿੱਧਰਮਈਆ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੁਆਵਜ਼ੇ ਦਾ ਕੀਤਾ ਐਲਾਨ
ਮੈਸੂਰ: ਇੱਥੋਂ ਦੇ ਟੀ. ਨਰਸੀਪੁਰਾ ਤਾਲੁਕ ਵਿਚ ਸੋਮਵਾਰ ਨੂੰ ਇਕ ਕਾਰ ਅਤੇ ਇਕ ਨਿਜੀ ਬੱਸ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਤਿੰਨ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਇਹ ਘਟਨਾ ਕੋਲੇਗਲਾ-ਟੀ ਨਰਸੀਪੁਰਾ ਮੁੱਖ ਸੜਕ 'ਤੇ ਕੁਰੂਬਰੂ ਪਿੰਡ ਨੇੜੇ ਵਾਪਰੀ। ਸੂਤਰਾਂ ਅਨੁਸਾਰ ਦੋਵੇਂ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ : ਜਜ਼ਬੇ ਨੂੰ ਸਲਾਮ, ਹੱਥਾਂ ਤੋਂ ਅਪਾਹਜ ਹੋਣ ਦੇ ਬਾਵਜੂਦ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ
ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਮ੍ਰਿਤਕ ਬੇਲਾਰੀ ਜ਼ਿਲੇ ਦੇ ਸੰਗਨਾਕੱਲੂ ਦੇ ਰਹਿਣ ਵਾਲੇ ਸਨ। ਉਹ ਬੀਆਰ ਹਿੱਲਜ਼ ਤੋਂ ਸ਼ਾਮ ਨੂੰ ਇਨੋਵਾ ਕਾਰ ਵਿਚ ਵਾਪਸ ਆ ਰਹੇ ਸਨ। ਸੂਤਰਾਂ ਨੇ ਦਸਿਆ ਕਿ ਮਰਨ ਵਾਲਿਆਂ ਵਿਚ ਦੋ ਬੱਚੇ ਵੀ ਸ਼ਾਮਲ ਹਨ। ਦਸਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਬੱਸ ਕੋਲੇਵਾਲਾ ਵੱਲ ਜਾ ਰਹੀ ਸੀ। ਪੁਲਿਸ ਨੇ ਦਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ 30 ਜੂਨ ਤਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿਤੇ ਹੁਕਮ
ਮੁੱਖ ਮੰਤਰੀ ਸਿੱਧਰਮਈਆ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਹਾਦਸੇ ਵਾਲੀ ਥਾਂ ਅਤੇ ਹਸਪਤਾਲ ਦਾ ਦੌਰਾ ਕਰਨ ਦੇ ਵੀ ਨਿਰਦੇਸ਼ ਦਿਤੇ ਹਨ। ਸਿੱਧਰਮਈਆ ਨੇ ਟਵਿਟਰ 'ਤੇ ਲਿਖਿਆ, ''ਮੈਸੂਰ ਜ਼ਿਲ੍ਹੇ ਦੇ ਟੀ ਨਰਸੀਪੁਰਾ ਨੇੜੇ ਵਾਪਰੇ ਹਾਦਸੇ ਤੋਂ ਦੁਖੀ ਹਾਂ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਦੋ ਲੱਖ ਰੁਪਏ ਦਾ ਮੁਆਵਜ਼ਾ ਦਿਤਾ ਜਾਵੇਗਾ। ਮੈਂ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿਤੇ ਹਨ।”