
ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
ਕੋਪਲ: ਕਰਨਾਟਕ ਦੇ ਕੋਪਲ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਬੱਚਿਆਂ ਅਤੇ ਇਕ ਔਰਤ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਵਾਲਾਂ ਨੂੰ ਕੁਦਰਤੀ ਤੌਰ 'ਤੇ ਰਖਣਾ ਹੈ ਕਾਲਾ ਤਾਂ ਅਪਨਾਉ ਇਹ ਘਰੇਲੂ ਨੁਸਖ਼ੇ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦਸਿਆ ਕਿ ਇਹ ਹਾਦਸਾ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਕਲਕੇਰੀ ਨੇੜੇ ਵਾਪਰਿਆ ਹੈ। ਮ੍ਰਿਤਕ ਸਾਰੇ ਵਿਜੇਪੁਰਾ ਦੇ ਰਹਿਣ ਵਾਲੇ ਸਨ ਅਤੇ ਉਹ ਕਾਰ ਰਾਹੀਂ ਬੈਂਗਲੁਰੂ ਜਾ ਰਹੇ ਸਨ, ਜਦਕਿ ਟਰੱਕ ਤਾਮਿਲਨਾਡੂ ਤੋਂ ਗੁਜਰਾਤ ਵੱਲ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (29 ਮਈ 2023)
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਆਹਮੋ-ਸਾਹਮਣੇ ਹੋਈ ਟੱਕਰ 'ਚ ਕਾਰ ਟਰੱਕ ਦੇ ਅੱਗੇ ਜਾ ਵੱਜੀ। ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ ਅਤੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।