ਕਰਨਾਟਕ 'ਚ ਕਾਂਗਰਸ ਨੂੰ 136 ਸੀਟਾਂ ਮਿਲੀਆਂ, ਹੁਣ ਮੱਧ ਪ੍ਰਦੇਸ਼ 'ਚ 150 ਸੀਟਾਂ ਮਿਲਣਗੀਆਂ: ਰਾਹੁਲ ਗਾਂਧੀ
Published : May 29, 2023, 3:24 pm IST
Updated : May 29, 2023, 3:24 pm IST
SHARE ARTICLE
Congress likely to get 150 seats in Madhya Pradesh assembly elections: Rahul Gandhi
Congress likely to get 150 seats in Madhya Pradesh assembly elections: Rahul Gandhi

ਕਿਹਾ, ਜੋ ਅਸੀਂ ਕਰਨਾਟਕ ਵਿਚ ਕੀਤਾ ਹੈ, ਅਸੀਂ ਮੱਧ ਪ੍ਰਦੇਸ਼ ਵਿਚ ਦੁਹਰਾਉਣ ਜਾ ਰਹੇ ਹਾਂ

 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਉਣ ਜਾ ਰਹੀ ਹੈ ਅਤੇ ਉਥੇ 150 ਸੀਟਾਂ ਹਾਸਲ ਕਰੇਗੀ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਸੂਬਾ ਇਕਾਈ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਅਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਸੌਰਵ ਗਾਂਗੁਲੀ 'ਤੇ ਬਣੇਗੀ ਬਾਇਉਪਿਕ, ਪੂਰੀ ਹੋਈ ਫ਼ਿਲਮ ਦੀ ਸਕ੍ਰਿਪਟ

ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਸਾਡੀ ਲੰਬੀ ਗੱਲਬਾਤ ਹੋਈ। ਸਾਡਾ ਅੰਦਰੂਨੀ ਮੁਲਾਂਕਣ ਇਹ ਹੈ ਕਿ ਅਸੀਂ ਮੱਧ ਪ੍ਰਦੇਸ਼ ਵਿਚ 150 ਪ੍ਰਾਪਤ ਕਰਨ ਜਾ ਰਹੇ ਹਾਂ। ਕਰਨਾਟਕ ਨੂੰ 136 ਸੀਟਾਂ ਮਿਲੀਆਂ ਹਨ। ਜੋ ਅਸੀਂ ਕਰਨਾਟਕ ਵਿਚ ਕੀਤਾ ਹੈ, ਅਸੀਂ ਮੱਧ ਪ੍ਰਦੇਸ਼ ਵਿਚ ਦੁਹਰਾਉਣ ਜਾ ਰਹੇ ਹਾਂ”।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਸੁਪਨੇ ਨੇ ਲਈਆਂ ਕਈ ਪੰਜਾਬੀਆਂ ਦੀਆਂ ਜਾਨਾਂ!

ਇਹ ਪੁੱਛੇ ਜਾਣ 'ਤੇ ਕਿ ਕੀ ਕਮਲਨਾਥ ਮੱਧ ਪ੍ਰਦੇਸ਼ 'ਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਹੋਣਗੇ, ਰਾਹੁਲ ਗਾਂਧੀ ਨੇ ਸਿਰਫ਼ ਇੰਨਾ ਹੀ ਕਿਹਾ, ''ਅਸੀਂ 150 ਸੀਟਾਂ ਹਾਸਲ ਕਰਨ ਜਾ ਰਹੇ ਹਾਂ।''

ਇਸ ਮੀਟਿੰਗ ਵਿਚ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ, ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ, ਪਾਰਟੀ ਦੇ ਸੂਬਾ ਇੰਚਾਰਜ ਜੈ ਪ੍ਰਕਾਸ਼ ਅਗਰਵਾਲ ਅਤੇ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿਚ ਇਸ ਸਾਲ ਨਵੰਬਰ-ਦਸੰਬਰ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement