ਕਿਹਾ, ਜੰਤਰ-ਮੰਤਰ ਤੋਂ ਇਲਾਵਾ ਕਿਸੇ ਢੁਕਵੇਂ ਸਥਾਨ 'ਤੇ ਪ੍ਰਦਰਸ਼ਨ ਕਰਨ ਦੀ ਹੋਵੇਗੀ ਇਜਾਜ਼ਤ
ਨਵੀਂ ਦਿੱਲੀ: ਪਹਿਲਵਾਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਏ ਜਾਣ ਤੋਂ ਇਕ ਦਿਨ ਬਾਅਦ, ਦਿੱਲੀ ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਜੰਤਰ-ਮੰਤਰ ਤੋਂ ਇਲਾਵਾ ਕਿਸੇ ਢੁਕਵੇਂ ਸਥਾਨ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿਤੀ ਜਾਵੇਗੀ। ਪੁਲਿਸ ਦੇ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਨੇ ਟਵੀਟ ਕੀਤਾ, “ਜੰਤਰ-ਮੰਤਰ ’ਤੇ ਕੁਸ਼ਤੀ ਪਹਿਲਵਾਨਾਂ ਦੁਆਰਾ ਧਰਨਾ ਅਤੇ ਪ੍ਰਦਰਸ਼ਨ ਨਿਰਵਿਘਨ ਜਾਰੀ ਸੀ। ਕੱਲ੍ਹ (ਐਤਵਾਰ) ਪ੍ਰਦਰਸ਼ਨਕਾਰੀਆਂ ਨੇ ਕਈ ਬੇਨਤੀਆਂ ਦੇ ਬਾਵਜੂਦ ਬੇਤੁਕੇ ਢੰਗ ਨਾਲ ਕਾਨੂੰਨ ਦੀ ਉਲੰਘਣਾ ਕੀਤੀ। ਇਸ ਲਈ ਚੱਲ ਰਹੇ ਧਰਨੇ ਨੂੰ ਖ਼ਤਮ ਕਰ ਦਿਤਾ ਗਿਆ ਹੈ।''
ਇਹ ਵੀ ਪੜ੍ਹੋ: ਸੌਰਵ ਗਾਂਗੁਲੀ 'ਤੇ ਬਣੇਗੀ ਬਾਇਉਪਿਕ, ਪੂਰੀ ਹੋਈ ਫ਼ਿਲਮ ਦੀ ਸਕ੍ਰਿਪਟ
ਉਨ੍ਹਾਂ ਕਿਹਾ, ''ਜੇਕਰ ਪਹਿਲਵਾਨ ਭਵਿੱਖ ਵਿਚ ਦੁਬਾਰਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਲਈ ਅਰਜ਼ੀ ਦਿੰਦੇ ਹਨ, ਤਾਂ ਉਨ੍ਹਾਂ ਨੂੰ ਜੰਤਰ-ਮੰਤਰ ਤੋਂ ਇਲਾਵਾ ਕਿਸੇ ਹੋਰ ਯੋਗ, ਨੋਟੀਫਾਈਡ ਸਥਾਨਾਂ 'ਤੇ ਇਜਾਜ਼ਤ ਦਿਤੀ ਜਾਵੇਗੀ।' ' ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਪਹਿਲਵਾਨਾਂ ਨੂੰ ਨਵੀਂ ਸੰਸਦ ਭਵਨ ਦੇ ਉਦਘਾਟਨ ਵੱਲ ਮਾਰਚ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਸਮੇਤ ਹੋਰ ਪ੍ਰਦਰਸ਼ਨਕਾਰੀਆਂ 'ਤੇ ਦੰਗਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਨੂੰ ਕੰਮ ਤੋਂ ਰੋਕਣ ਦੇ ਇਲਜ਼ਾਮ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਸੁਪਨੇ ਨੇ ਲਈਆਂ ਕਈ ਪੰਜਾਬੀਆਂ ਦੀਆਂ ਜਾਨਾਂ
ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਖ਼ਾਲੀ ਕਰ ਦਿਤਾ, ਜਿਥੇ ਪਹਿਲਵਾਨ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਧਰਨੇ 'ਤੇ ਬੈਠੇ ਸਨ। ਪੁਲਿਸ ਨੇ ਕਿਹਾ ਕਿ ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਦੁਬਾਰਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਪੁਲਿਸ ਨੇ ਦਸਿਆ ਕਿ ਜੰਤਰ-ਮੰਤਰ 'ਤੇ ਤਿੰਨ ਪਹਿਲਵਾਨਾਂ ਸਮੇਤ 109 ਪ੍ਰਦਰਸ਼ਨਕਾਰੀਆਂ ਸਣੇ ਦਿੱਲੀ ਭਰ 'ਚ 700 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ। ਕਈ ਔਰਤਾਂ ਨੂੰ ਐਤਵਾਰ ਸ਼ਾਮ ਨੂੰ ਰਿਹਾਅ ਕਰ ਦਿਤਾ ਗਿਆ।
ਇਹ ਵੀ ਪੜ੍ਹੋ: ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਜਵਾਨ ਸਹਿਜਪਾਲ ਸਿੰਘ ਦਾ ਅੰਤਮ ਸਸਕਾਰ
ਜ਼ਿਕਰਯੋਗ ਹੈ ਕਿ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ 'ਤੇ ਇਕ ਨਾਬਾਲਗ ਸਮੇਤ ਕਈ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲਗਾਇਆ ਹੈ।