'ਮੈਨੂੰ ਜ਼ਬਰਦਸਤੀ ਹਿਰਾਸਤ 'ਚ ਰੱਖਿਆ ਗਿਆ, ਮੁਆਵਜ਼ਾ ਮਿਲੇ', ਵਿਭਵ ਕੁਮਾਰ ਨੇ ਦਿੱਲੀ ਹਾਈ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
Published : May 29, 2024, 2:32 pm IST
Updated : May 29, 2024, 2:33 pm IST
SHARE ARTICLE
Bibhav Kumar
Bibhav Kumar

ਪਟੀਸ਼ਨ 'ਤੇ ਭਲਕੇ ਯਾਨੀ ਵੀਰਵਾਰ ਨੂੰ ਸੁਣਵਾਈ ਦੀ ਮੰਗ ਕੀਤੀ ਗਈ

Swati Maliwal : ਆਪ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ 'ਚ ਆਰੋਪੀ ਵਿਭਵ ਕੁਮਾਰ ਨੇ ਇਸ ਮਾਮਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਦੇ ਖਿਲਾਫ ਵਿਭਵ ਕੁਮਾਰ ਨੇ ਹੁਣ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਵਿਭਵ ਕੁਮਾਰ ਨੇ ਕੀਤੀ ਮੁਆਵਜ਼ੇ ਦੀ ਮੰਗ  

ਪਟੀਸ਼ਨ 'ਤੇ ਭਲਕੇ ਯਾਨੀ ਵੀਰਵਾਰ ਨੂੰ ਸੁਣਵਾਈ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਵਿਭਵ ਕੁਮਾਰ ਨੇ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ 'ਮੇਰੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ'। ਵਿਭਵ ਨੇ ਕਿਹਾ, 'ਮੈਨੂੰ ਜ਼ਬਰਦਸਤੀ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ।' ਉਸ ਨੇ ਜਬਰਨ ਕਸਟੱਡੀ 'ਚ ਰੱਖਣ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੇ ਵੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਪਟੀਸ਼ਨ 'ਚ ਮਾਮਲੇ 'ਚ ਸ਼ਾਮਲ ਦਿੱਲੀ ਪੁਲਸ ਦੇ ਅਧਿਕਾਰੀਆਂ ਖਿਲਾਫ ਵਿਭਾਗੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ।

ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਮੰਗਲਵਾਰ ਨੂੰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ 'ਚ ਵਿਭਵ ਕੁਮਾਰ ਨੂੰ ਤਿੰਨ ਦਿਨਾਂ ਲਈ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਤੀਸ ਹਜ਼ਾਰੀ ਅਦਾਲਤ ਵਿੱਚ ਵਧੀਕ ਸੈਸ਼ਨ ਜੱਜ ਸੁਸ਼ੀਲ ਅਨੁਜ ਤਿਆਗੀ ਨੇ ਵਿਭਵ ਕੁਮਾਰ ਨੂੰ ਤਿੰਨ ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਤੀਸ ਹਜ਼ਾਰੀ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਪਰ ਐਡੀਸ਼ਨਲ ਸੈਸ਼ਨ ਜੱਜ ਸੁਸ਼ੀਲ ਅਨੁਜ ਤਿਆਗੀ ਨੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਦਿੱਲੀ ਹਾਈ ਕੋਰਟ 'ਚ ਇਸ ਫੈਸਲੇ ਖਿਲਾਫ ਅਪੀਲ ਦਾਇਰ ਕੀਤੀ ਹੈ।

Location: India, Delhi, Delhi

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement