Delhi News : ਹੁਣ ਦਿੱਲੀ 'ਚ ਕਾਰ ਧੋਣਾ ਪਵੇਗਾ ਮਹਿੰਗਾ , ਪਾਣੀ ਦੀ ਬਰਬਾਦੀ 'ਤੇ 2,000 ਰੁਪਏ ਜੁਰਮਾਨਾ, ਹਦਾਇਤਾਂ ਜਾਰੀ
Published : May 29, 2024, 4:24 pm IST
Updated : May 29, 2024, 4:24 pm IST
SHARE ARTICLE
Delhi Water Minister Atishi
Delhi Water Minister Atishi

ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ ਜਲ ਬੋਰਡ ਦੇ ਸੀਈਓ ਨੂੰ ਲਿਖਿਆ ਪੱਤਰ

Delhi News : ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ ਦਿੱਲੀ ਜਲ ਬੋਰਡ ਦੇ ਸੀਈਓ ਨੂੰ ਪੱਤਰ ਲਿਖ ਕੇ ਨਿਰਦੇਸ਼ ਦਿੱਤਾ ਹੈ ਕਿ ਉਹ ਤੁਰੰਤ ਦਿੱਲੀ ਭਰ ਵਿੱਚ 200 ਟੀਮਾਂ ਤੈਨਾਤ ਕਰਨ ਤਾਂ ਜੋ ਪਾਈਪ ਨਾਲ ਕਾਰ ਧੋਣ, ਪਾਣੀ ਦੀਆਂ ਟੈਂਕੀਆਂ ਦੇ ਓਵਰਫਲੋ ਹੋਣ ਅਤੇ ਅਤੇ ਘਰੇਲੂ ਪਾਣੀ ਦੇ ਕੁਨੈਕਸ਼ਨ ਜ਼ਰੀਏ ਵਪਾਰਕ ਤੌਰ 'ਤੇ ਪ੍ਰਯੋਗ ਕਰਨਾ ਜਾਂ ਫ਼ਿਰ ਉਸਾਰੀ ਵਾਲੀਆਂ ਥਾਵਾਂ 'ਤੇ ਪਾਣੀ ਦੀ ਵਰਤੋਂ ਕਰਨਾ ਪਾਣੀ ਦੀ ਬਰਬਾਦੀ ਮੰਨਿਆ ਜਾਵੇਗਾ। ਪਾਣੀ ਦੀ ਬਰਬਾਦੀ ਕਰਨ 'ਤੇ 2,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਆਤਿਸ਼ੀ ਨੇ ਹਦਾਇਤ ਕੀਤੀ ਕਿ ਭਲਕੇ (30/05/2024) ਸਵੇਰੇ 8 ਵਜੇ ਤੋਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਜੇਕਰ ਕੋਈ ਵੀ ਪਾਣੀ ਦੀ ਬਰਬਾਦੀ ਕਰਦਾ ਪਾਇਆ ਗਿਆ ਤਾਂ ਉਸ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਨਾਲ ਹੀ, ਉਸਾਰੀ ਵਾਲੀਆਂ ਥਾਵਾਂ ਜਾਂ ਵਪਾਰਕ ਅਦਾਰਿਆਂ 'ਤੇ ਪਾਣੀ ਦੇ ਕਿਸੇ ਵੀ ਗੈਰ-ਕਾਨੂੰਨੀ ਕੁਨੈਕਸ਼ਨ ਨੂੰ ਕੱਟ ਦਿੱਤਾ ਜਾਵੇਗਾ।

ਆਤਿਸ਼ੀ ਨੇ ਮੰਗਲਵਾਰ ਨੂੰ ਦਿੱਤਾ ਸੀ ਇਹ ਸੰਕੇਤ  

ਮੰਗਲਵਾਰ ਨੂੰ ਆਤਿਸ਼ੀ ਨੇ ਸੰਕੇਤ ਦਿੱਤਾ ਸੀ ਕਿ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਹੁਣ ਚਲਾਨ ਦਾ ਨਿਯਮ ਲਾਗੂ ਕੀਤਾ ਜਾਵੇਗਾ। ਆਤਿਸ਼ੀ ਨੇ ਕਿਹਾ ਸੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦਾ ਚਲਾਨ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਸੀ ਕਿ ਹਰਿਆਣਾ ਪਹਿਲੀ ਮਈ ਤੋਂ ਦਿੱਲੀ ਦੇ ਹਿੱਸੇ ਦਾ ਪਾਣੀ ਨਹੀਂ ਦੇ ਰਿਹਾ।

ਕੇਜਰੀਵਾਲ ਦੀ ਮੰਤਰੀ ਆਤਿਸ਼ੀ ਨੇ ਕਿਹਾ ਸੀ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਯਮੁਨਾ ਜਲ ਸਪਲਾਈ 'ਚ ਸੁਧਾਰ ਨਾ ਹੋਇਆ ਤਾਂ ਦਿੱਲੀ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਮੰਤਰੀ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਲੋਕਾਂ ਨੇ ਇਸ ਅਪੀਲ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਪਾਣੀ ਦੀ ਵੱਧ ਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟਣੇ ਪੈ ਸਕਦੇ ਹਨ।

Location: India, Delhi

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement